ਇਟਲੀ ਤੋਂ ਆਏ ਨੌਜਵਾਨ ਦੀ ਭੇਤ-ਭਰੀ ਮੌਤ
ਪੱਤਰ ਪ੍ਰੇਰਕ ਕਪੂਰਥਲਾ, 6 ਜੁਲਾਈ ਇੱਥੋਂ ਦੇ ਪਿੰਡ ਮੁਸ਼ਕਵੇਦ ਤੋਂ ਡੈਣਵਿੰਡ ਜਾਂਦਿਆਂ ਰਾਹ ’ਚੋਂ ਇਕ ਨੌਜਵਾਨ ਦੀ ਲਾਸ਼ ਭੇਤ-ਭਰੀ ਹਾਲਤ ਵਿੱਚ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ ਜੋ ਦੋ ਦਿਨ ਪਹਿਲਾਂ ਇਟਲੀ ਤੋਂ ਆਇਆ ਸੀ। ਥਾਣਾ...
Advertisement
ਪੱਤਰ ਪ੍ਰੇਰਕ
ਕਪੂਰਥਲਾ, 6 ਜੁਲਾਈ
Advertisement
ਇੱਥੋਂ ਦੇ ਪਿੰਡ ਮੁਸ਼ਕਵੇਦ ਤੋਂ ਡੈਣਵਿੰਡ ਜਾਂਦਿਆਂ ਰਾਹ ’ਚੋਂ ਇਕ ਨੌਜਵਾਨ ਦੀ ਲਾਸ਼ ਭੇਤ-ਭਰੀ ਹਾਲਤ ਵਿੱਚ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਜੋਂ ਹੋਈ ਹੈ ਜੋ ਦੋ ਦਿਨ ਪਹਿਲਾਂ ਇਟਲੀ ਤੋਂ ਆਇਆ ਸੀ। ਥਾਣਾ ਕੋਤਵਾਲੀ ਦੇ ਐੱਸਐੱਚਓ ਕਿਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮੁਸ਼ਕਵੇਦ ਤੋਂ ਡੈਣਵਿੰਡ ਨੂੰ ਜਾਂਦੇ ਰਸਤੇ ’ਚ ਨੌਜਵਾਨ ਦੀ ਲਾਸ਼ ਪਈ ਹੈ। ਉਨ੍ਹਾਂ ਮੌਕੇ ’ਤੇ ਜਾ ਕੇ ਲਾਸ਼ ਨੂੰ ਕਬਜ਼ੇ ’ਚ
ਲੈ ਲਿਆ।
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਪੁੱਤਰ ਰਾਤ ਘਰ ਨਹੀਂ ਸੀ ਆਇਆ, ਜਿਸ ਨੂੰ ਸਾਰੀ ਰਾਤ ਲੱਭਦੇ ਰਹੇ ਪਰ ਕੁਝ ਨਹੀਂ ਪਤਾ ਲੱਗਿਆ। ਅੱਜ ਉਸ ਦੀ ਲਾਸ਼ ਹੀ ਮਿਲੀ ਹੈ। ਦੂਜੇ ਪਾਸੇ ਪੁਲੀਸ ਦਾ ਕਹਿਣਾ ਹੈ ਕਿ ਬਿਆਨ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement