ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 24 ਜੂਨ
ਬਲਾਚੌਰ ਬਲਾਕ ’ਚ ਪੈਂਦੇ ਪਿੰਡ ਖੋਜਾ ਬੇਟ ਦੇ ਇੱਕ ਨੌਜਵਾਨ ਚਰਨਜੀਤ ਸਿੰਘ ਚੰਨੀ (24) ਦੀ ਅੱਜ ਸਪੇਨ ਵਿੱਚ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਘਰ ਦੇ ਆਰਥਿਕ ਹਾਲਾਤ ਠੀਕ ਨਾ ਹੋਣ ਕਾਰਨ ਚਰਨਜੀਤ ਸਿੰਘ ਚਾਰ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਸਪੇਨ ਗਿਆ ਸੀ, ਜਿਥੋਂ ਅੱਜ ਉਸ ਦੀ ਮੌਤ ਦੀ ਖ਼ਬਰ ਆਉਣ ਕਾਰਨ ਉਸ ਦੇ ਘਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਚਰਨਜੀਤ ਦੇ ਪਿਤਾ ਕੁਲਦੀਪ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਉਹ ਆਪਣੀਆਂ ਪੰਜ ਭੈਣਾਂ ਦਾ ਇੱਕਲੌਤਾ ਭਰਾ ਸੀ। ਪਿੰਡ ਵਾਲਿਆਂ ਅਨੁਸਾਰ ਚਰਨਜੀਤ ਦੇ ਸਿਰ ’ਤੇ ਹੀ ਸਾਰੇ ਘਰ ਦੀ ਜ਼ਿੰਮੇਵਾਰੀ ਸੀ।