ਰਾਜੌਰੀ ’ਚ ਦੋ ਫ਼ੌਜੀਆਂ ਦੀ ਗੋਲੀਆਂ ਲੱਗਣ ਕਾਰਨ ਭੇਤਭਰੀ ਮੌਤ

ਰਾਜੌਰੀ ’ਚ ਦੋ ਫ਼ੌਜੀਆਂ ਦੀ ਗੋਲੀਆਂ ਲੱਗਣ ਕਾਰਨ ਭੇਤਭਰੀ ਮੌਤ

ਸਿਪਾਹੀ ਨਵਰਾਜ ਸਿੰਘ ਦੀ ਫਾਈਲ ਫੋਟੋ।

ਹਰਦੀਪ ਸਿੰਘ ਭੰਗੂ

ਭਾਦਸੋਂ, 14 ਜਨਵਰੀ

ਜੰਮੂ ਕਸ਼ਮੀਰ ਦੇ ਰਾਜੌਰੀ ਦੇ ਸਰਹੱਦੀ ਖੇਤਰ ’ਚ ਚੱਲੀ ਗੋਲ਼ੀ ਨਾਲ ਫ਼ੌਜ ਦੀ 14ਵੀਂ ਪੰਜਾਬ ਯੂਨਿਟ ਦੇ ਦੋ ਜਵਾਨਾਂ ਦੀ ਮੌਤ ਹੋ ਗਈ। ਵੀਰਵਾਰ ਦੁਪਹਿਰ ਨੂੰ ਸਰਹੱਦ ’ਤੇ ਅਚਾਨਕ ਗੋਲ਼ੀਆਂ ਚੱਲਣ ਦੀ ਆਵਾਜ਼ ਆਈ। ਉਸੇ ਸਮੇਂ ਜਵਾਨ ਤੇ ਫ਼ੌਜੀ ਅਧਿਕਾਰੀ ਮੌਕੇ ’ਤੇ ਪੁੱਜੇ ’ਤੇ ਦੇਖਿਆ ਕਿ ਸਿਪਾਹੀ ਸਰਬਜੀਤ ਸਿੰਘ ਤੇ ਸਿਪਾਹੀ ਨਵਰਾਜ ਸਿੰਘ ਦੋਵੇਂ ਖੂਨ ਨਾਲ ਲਥਪੱਥ ਪਏ ਸਨ। ਦੋਵਾਂ ਨੂੰ ਤੁਰੰਤ ਨਜ਼ਦੀਕੀ ਫ਼ੌਜੀ ਹਸਪਤਾਲ ’ਚ ਪਹੁੰਚਾਇਆ ਗਿਆ, ਜਿੱਥੇ ਦੋਵਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਨਵਰਾਜ ਸਿੰਘ ਭਾਦਸੋਂ ਦੇ ਪਿੰਡ ਖੇੜੀ ਜੱਟਾਂ ਦਾ 25 ਸਾਲਾ ਨੌਜਵਾਨ ਸੀ। ਰਾਜੌਰੀ ਪੁਲੀਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਜਵਾਨਾਂ ਦੀਆਂ ਲਾਸ਼ਾਂ ਨੂੰ ਯੂਨਿਟ ਹੈੱਡਕੁਆਰਟਰ ’ਚ ਰੱਖਿਆ ਗਿਆ ਹੈ। ਫ਼ਿਲਹਾਲ ਗੋਲ਼ੀ ਚੱਲਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ। ਨਵਰਾਜ ਸਿੰਘ ਪੁੱੱਤਰ ਅਵਤਾਰ ਸਿੰਘ ਪਿੰਡ ਖੇੜੀ ਜੱਟਾਂ ਦਾ ਸੀ। ਉਸ ਦਾ ਇੱਕ ਭਰਾ ਤੇ ਇੱਕ ਭੈਣ ਹਨ। ਨਵਰਾਜ ਸਿੰਘ 6 ਸਾਲ ਪਹਿਲਾਂ ਫ਼ੌਜ ਵਿਚ ਭਰਤੀ ਹੋਇਆ ਸੀ ਅਤੇ ਇੱਕ ਮੱਧ ਵਰਗੀ ਕਿਸਾਨ ਦਾ ਕੁਆਰਾ ਪੁੱਤਰ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All