DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੌਜਵਾਨ ਕਤਲ ਮਾਮਲੇ ਦੀ ਗੁੱਥੀ ਸੁਲਝੀ, ਦੋ ਗ੍ਰਿਫ਼ਤਾਰ

ਪੁਲੀਸ ਨੇ ਬਿਹਾਰ ਤੋਂ ਮੁੱਖ ਮੁਲਜ਼ਮ ਨੂੰ ਕਾਬੂ ਕੀਤਾ

  • fb
  • twitter
  • whatsapp
  • whatsapp
featured-img featured-img
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ ਐੱਸ ਪੀ ਹਰਮਨਪ੍ਰੀਤ ਸਿੰਘ ਚੀਮਾ। -ਫੋਟੋ: ਮਿੱਠਾ
Advertisement

ਘਨੌਰ ਖੇਤਰ ਵਿੱਚ ਨੌਜਵਾਨ ਅਵਿਕਰਮਜੀਤ ਸਿੰਘ ਦੇ ਕਤਲ ਦੇ ਮਾਮਲੇ ਦੀ ਗੁੱਥੀ ਪੁਲੀਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਥੇ ਮਿੰਨੀ ਸਕੱਤਰੇਤ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡੀ ਐੱਸ ਪੀ ਘਨੌਰ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ 30 ਦਸੰਬਰ 2025 ਨੂੰ ਬਚਿੱਤਰ ਸਿੰਘ ਵੱਲੋਂ ਆਪਣੇ ਪੁੱਤਰ ਅਵਿਕਰਮਜੀਤ ਸਿੰਘ (22) ਦੇ ਲਾਪਤਾ ਹੋਣ ਬਾਰੇ ਥਾਣਾ ਘਨੌਰ ਵਿੱਚ ਕੇਸ ਦਰਜ ਕਰਵਾਇਆ ਗਿਆ ਸੀ। ਅਵਿਕਰਮਜੀਤ ਸਿੰਘ 26 ਦਸੰਬਰ ਨੂੰ ਘਨੌਰ ਤੋਂ ਪਟਿਆਲਾ ਕੰਮ ਲਈ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ। 3 ਜਨਵਰੀ ਨੂੰ ਉਸ ਦੀ ਲਾਸ਼ ਪੰਚਵਟੀ ਕਲੋਨੀ, ਪਿੰਡ ਡੀਲਵਾਲ ਨੇੜੇ ਸੁੰਨੇ ਮਕਾਨ ਵਿੱਚੋਂ ਬਰਾਮਦ ਹੋਈ।

ਤਫਤੀਸ਼ ਅਤੇ ਟੈਕਨੀਕਲ ਇੰਟੈਲੀਜੈਂਸ ਦੀ ਮਦਦ ਨਾਲ ਪੁਲੀਸ ਨੇ ਮੁੱਖ ਮੁਲਜ਼ਮ ਵਿਕਰਮਜੀਤ ਸਿੰਘ ਨੂੰ ਬਿਹਾਰ ਦੇ ਪਟਨਾ ਸ਼ਹਿਰ ਤੋਂ ਗ੍ਰਿਫਤਾਰ ਕੀਤਾ। ਪੁੱਛ ਪੜਤਾਲ ਦੌਰਾਨ ਉਸ ਨੇ ਕਬੂਲਿਆ ਕਿ ਈਰਖਾ ਕਾਰਨ ਉਸ ਨੇ ਅਵਿਕਰਮਜੀਤ ਸਿੰਘ ਦੀ ਇੱਟਾਂ ਮਾਰ ਕੇ ਹੱਤਿਆ ਕਰ ਦਿੱਤੀ।

Advertisement

ਮਾਮਲੇ ਵਿੱਚ ਮੁਲਜ਼ਮ ਦੇ ਚਾਚੇ ਸਤਨਾਮ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੇ ਮੁਲਜ਼ਮ ਨੂੰ ਭੱਜਣ ਵਿੱਚ ਮਦਦ ਕੀਤੀ ਸੀ। ਪੁਲੀਸ ਵੱਲੋਂ ਮੋਬਾਈਲ ਫੋਨ, ਮ੍ਰਿਤਕ ਦਾ ਚਾਂਦੀ ਦਾ ਕੜਾ, ਚੇਨ ਅਤੇ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

Advertisement

Advertisement
×