ਜੈਸਮੀਨ ਭਾਰਦਵਾਜ
ਨਾਭਾ, 25 ਜਨਵਰੀ
ਨਾਭਾ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੂੰ ਗਣਤੰਤਰ ਦਿਵਸ ‘ਤੇ ਵਿਲੱਖਣ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਤ ਕੀਤਾ ਜਾਵੇਗਾ। ਦੇਸ਼ ਦੀਆਂ ਜੇਲ੍ਹਾਂ ਵਿੱਚ ਸੇਵਾਵਾਂ ਨਿਭਾ ਰਹੇ ਪੰਜ ਅਹੁਦੇਦਾਰਾਂ ਨੂੰ ਰਾਸ਼ਟਰਪਤੀ ਮੈਡਲ ਦਿੱਤਾ ਜਾਣਾ ਹੈ। ਇਨ੍ਹਾਂ ਵਿੱਚ ਪੰਜਾਬ ਤੋਂ ਮਨਜੀਤ ਸਿੰਘ। ਉਸ ਤੋਂ ਇਲਾਵਾ ਦੋ ਸੁਪਰਡੈਂਟ ਜੰਮੂ ਕਸ਼ਮੀਰ ਤੇ ਉੜੀਸਾ ਅਤੇ ਦੋ ਹੈਡ ਵਾਰਡਰ ਆਂਧਰਾ ਪ੍ਰਦੇਸ਼ ਤੇ ਦਿੱਲੀ ਦੀਆਂ ਜੇਲ੍ਹਾਂ ਤੋਂ ਹਨ। ਇਸ ਤੋਂ ਇਲਾਵਾ ਦੇਸ਼ ਦੇ 37 ਜੇਲ੍ਹ ਮੁਲਾਜ਼ਮਾਂ ਨੂੰ ਵੀ ਬਿਹਤਰ ਸੇਵਾ ਲਈ ਮੈਡਲ ਦਿੱਤੇ ਜਾਣੇ ਹਨ, ਜਿਨ੍ਹਾਂ ਵਿੱਚ ਪੰਜਾਬ ’ਚੋਂ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਅਤੇ ਹੈਡ ਵਾਰਡਰ ਸੁਰਜੀਤ ਸਿੰਘ ਸ਼ਾਮਲ ਹਨ।