ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰੂ ਹਰਿਗੋਬਿੰਦ ਸਾਹਿਬ ਦੀ ਪਹਿਲੀ ਜੰਗ ’ਚ ਜਿੱਤ ਨੂੰ ਸਮਰਪਿਤ ਨਗਰ ਕੀਰਤਨ

ਸੰਗਤ ਵੱਲੋਂ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 13 ਜੂਨ

Advertisement

ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਮੁਗਲ ਫ਼ੌਜਾਂ ਨਾਲ ਹੋਈ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਤੋਂ ਗੁਰਦੁਆਰਾ ਕਿਲ੍ਹਾ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ’ਚ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਨਿਰਮਲ ਸਿੰਘ ਸਣੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਨਗਰ ਕੀਰਤਨ ਦੇ ਆਰੰਭ ਸਮੇਂ ਅਰਦਾਸ ਮਗਰੋਂ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਗਿਆਨੀ ਰਾਜਦੀਪ ਸਿੰਘ ਨੇ ਪਾਲਕੀ ਸਾਹਿਬ ’ਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ ਨੇ ਨਿਭਾਈ। ਨਗਰ ਕੀਰਤਨ ਦੇ ਆਰੰਭ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਨਗਰ ਕੀਰਤਨ ’ਚ ਨਿਹੰਗ ਸਿੰਘ ਘੋੜਿਆਂ ਸਣੇ ਸ਼ਾਮਲ ਹੋਏ ਤੇ ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਵੱਲੋਂ ਕਿਲ੍ਹਾ ਲੋਹਗੜ੍ਹ ਸਾਹਿਬ ਵਿੱਚ ਲੜੀ ਗਈ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ 15 ਜੂਨ ਨੂੰ ਗੁਰਦੁਆਰਾ ਕਿਲ੍ਹਾ ਲੋਹਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਸੰਗਤ ਨੂੰ ਕੀਰਤਨ ਅਤੇ ਗੁਰ-ਇਤਿਹਾਸ ਸਰਵਣ ਕਰਵਾਉਣਗੇ।

Advertisement