ਫਰੀਦਕੋਟ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਨਗਰ ਕੀਰਤਨ ਰਵਾਨਾ
ਸ੍ਰੀ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਇਥੋਂ ਦੇ ਇਤਿਹਾਸਕ ਕਿਲਾ ਮੁਬਾਰਕ ਵਿੱਚੋਂ ਨਗਰ ਕੀਰਤਨ ਅੱਜ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋ ਗਿਆ। ਇਹ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਇਸ ਤੋਂ ਪਹਿਲਾਂ ਇਹ ਨਗਰ...
Advertisement
ਸ੍ਰੀ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਇਥੋਂ ਦੇ ਇਤਿਹਾਸਕ ਕਿਲਾ ਮੁਬਾਰਕ ਵਿੱਚੋਂ ਨਗਰ ਕੀਰਤਨ ਅੱਜ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋ ਗਿਆ। ਇਹ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਫਿਰੋਜ਼ਪੁਰ ਮੋਗਾ ਜਗਰਾਉਂ ਲੁਧਿਆਣਾ ਫਤਿਹਗੜ੍ਹ ਸਾਹਿਬ ਅਤੇ ਚਮਕੌਰ ਸਾਹਿਬ ਵਿਚੋਂ ਦੀ ਗੁਜ਼ਰੇਗਾ ਅਤੇ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਜਦੋਂ ਕਿ ਜ਼ਿਲ੍ਹਾ ਪੁਲੀਸ ਦੀ ਇੱਕ ਟੁਕੜੀ ਨੇ ਨਗਰ ਕੀਰਤਨ ਨੂੰ ਸਲਾਮੀ ਦਿੱਤੀ। ਨਗਰ ਕੀਰਤਨ ਸਾਹਿਬ ਦੀ ਰਵਾਨਗੀ ਵੇਲੇ ਪੰਜਾਬ ਦੀ ਕੈਬਨਿਟ ਮੰਤਰੀ ਬਲਜੀਤ ਕੌਰ, ਫਰੀਦਕੋਟ ਦੇ ਵਿਧਾਇਕ ਗੁਰਦਰਸ਼ਨ ਸਿੰਘ ਸੇਖੋਂ, ਫਰੀਦਕੋਟ ਰਿਆਸਤ ਦਾ ਸ਼ਾਹੀ ਪਰਿਵਾਰ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।
Advertisement
Advertisement
