ਨਗਰ ਕੀਰਤਨ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਰਵਾਨਾ
ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਇਆ ਨਗਰ ਕੀਰਤਨ ਅੱਜ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਲਈ ਰਵਾਨਾ ਹੋਇਆ। ਇਸ ਦੌਰਾਨ ਗ੍ਰੰਥੀ ਸੱਚਖੰਡ ਦਰਬਾਰ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਮੁੱਖਵਾਕ ਤੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਅਰਦਾਸ ਕੀਤੀ। ਗਿਆਨੀ ਗੁਰਮਿੰਦਰ ਸਿੰਘ ਨੇ ਪਾਵਨ ਸਰੂਪ ਪਾਲਕੀ ਵਿੱਚ ਸੁਸ਼ੋਭਿਤ ਕੀਤਾ। ਗਿਆਨੀ ਹਰਪਾਲ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ, ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੀ ਕੁਰਬਾਨੀ ਤੋਂ ਸੇਧ ਲੈਣ ਦੀ ਅਪੀਲ ਕੀਤੀ। ਗੁਰਦੁਆਰਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ।
ਇਸ ਮੌਕੇ ਵੱਡੀ ਗਿਣਤੀ ਸੰਗਤ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਗੁਰਪ੍ਰੀਤ ਸਿੰਘ ਰੰਧਾਵਾ, ਹਰਪਾਲ ਸਿੰਘ ਜੱਲਾ, ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਗਿਆਨੀ ਅਤਰ ਸਿੰਘ ਜੋਤੀ ਸਰੂਪ, ਬਾਬਾ ਗੁਲਜ਼ਾਰ ਸਿੰਘ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ਼ਰਨਜੀਤ ਸਿੰਘ ਚਨਾਰਥਲ, ਸਾਬਕਾ ਜਥੇਦਾਰ ਗਿਆਨੀ ਜਸਵਿੰਦਰ ਸਿੰਘ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ, ਬਿਕਰਮਜੀਤ ਸਿੰਘ ਸੰਧੂ, ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਿਰਤਪਾਲ ਸਿੰਘ, ਬੰਦਾ ਸਿੰਘ ਬਹਾਦਰ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ, ਬਲਜੀਤ ਸਿੰਘ ਬੁੱਟਾ, ਕੁਲਦੀਪ ਸਿੰਘ ਮਛਰਾਏ ਆਦਿ ਹਾਜ਼ਰ ਸਨ। ਪੁਲੀਸ ਦੀ ਟੁਕੜੀ ਨੇ ਨਗਰ ਕੀਰਤਨ ਨੂੰ ਸਲਾਮੀ ਦਿੱਤੀ।
