ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਟਿਆਲਾ ਪੁੱਜਿਆ ਨਗਰ ਕੀਰਤਨ; ਥਾਂ-ਥਾਂ ਭਰਵਾਂ ਸਵਾਗਤ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਏ ਮਹਾਨ ਨਗਰ ਕੀਰਤਨ ਦਾ ਅੱਜ ਪਟਿਆਲਾ ਨੂੰ ਆਉਂਦਿਆਂ ਰਸਤੇ ਵਿੱਚ ਸ਼ੇਖੂਪੁਰ ਪਿੰਡ ਵਿਚ ਪਰਮੇਸ਼ਰ ਦੁਆਰ ਦੇ ਸਾਹਮਣੇ ਸੰਤ ਬਾਬਾ ਰਣਜੀਤ...
ਸ਼ੇਖੂਪੁਰ ’ਚ ਨਗਰ ਕੀਰਤਨ ਵਿਚ ਸ਼ਾਮਲ ਹੁੰਦੇ ਹੋਏ ਰਣਜੀਤ ਸਿੰਘ ਢੱਡਰੀਆਂ ਵਾਲੇ। ਫੋਟੋ: ਰਾਜੇਸ਼ ਸੱਚਰ
Advertisement

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਏ ਮਹਾਨ ਨਗਰ ਕੀਰਤਨ ਦਾ ਅੱਜ ਪਟਿਆਲਾ ਨੂੰ ਆਉਂਦਿਆਂ ਰਸਤੇ ਵਿੱਚ ਸ਼ੇਖੂਪੁਰ ਪਿੰਡ ਵਿਚ ਪਰਮੇਸ਼ਰ ਦੁਆਰ ਦੇ ਸਾਹਮਣੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਅਤੇ ਹੋਰ ਵੱਡੀ ਗਿਣਤੀ ਸੰਗਤ ਵੱਲੋਂ ਸਵਾਗਤ ਕੀਤਾ ਗਿਆ।

ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਆਰੰਭ ਹੋਇਆ ਮਹਾਨ ਨਗਰ ਕੀਰਤਨ ਅੱਜ ਸ਼ਾਮੀ ਪਟਿਆਲਾ ਪੁੱਜ ਗਿਆ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਸ਼ੇਸ਼ ਪ੍ਰਬੰਧਾਂ ਦੌਰਾਨ ਸੂਬਾ ਸਰਕਾਰ ਦੀ ਤਰਫੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਪਟਿਆਲਾ ਸਿਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਮੇਤ ਪਟਿਆਲਾ ਜ਼ਿਲ੍ਹੇ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਹੋਰ ਵਿਧਾਇਕਾਂ, ਚੇਅਰਮੈਨਾਂ ਅਤੇ ਆਗੂਆਂ ਨੇ ਵੀ ਭਰਵਾਂ ਸਵਾਗਤ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਸਮੇਤ ਹੋਰ ਇਸ ਮੌਕੇ ਐਸਐਸਪੀ ਵਰੁਣ ਸ਼ਰਮਾ ਵੀ ਮੌਜੂਦ ਸਨ। ਇੱਥੇ ਫੁਹਾਰਾ ਚੌਕ ਨਜ਼ਦੀਕ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਸਾਹਮਣੇ ਇਕੱਤਰ ਹੋਈਆਂ ਵੱਡੀ ਗਿਣਤੀ ਸੰਗਤਾਂ ਵੱਲੋਂ ਵੀ ਇਸ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਦੱਸ ਦਈਏ ਕਿ ਇਸ ਨਗਰ ਕੀਰਤਨ ਦੇ ਸਵਾਗਤ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਦਿਨਾਂ ਤੋਂ ਤਿਆਰੀਆਂ ਵਿੱਢੀਆਂ ਹੋਈਆਂ ਸਨ ਜਿਸ ਦੇ ਚਲਦਿਆਂ ਹੀ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ 'ਤੇ ਆਧਾਰਿਤ ਵਿਸ਼ੇਸ਼ ਪ੍ਰੋਜੈਕਟ ਨੂੰ ਲੈ ਕੇ ਥਾਂ ਥਾਂ 'ਤੇ ਪੁੱਟੀਆਂ ਗਈਆਂ ਸੜਕਾਂ ਵੀ ਤੇਜ਼ੀ ਨਾਲ ਮੁੜ ਤੋਂ ਬਣਵਾਈਆਂ ਗਈਆਂ ਹਨ। ਸ਼ਹਿਰ ਵਿੱਚ ਹੋਰ ਸਾਫ ਸਫਾਈ ਵੀ ਕੀਤੀ ਗਈ। ਸ਼ਹਿਰ ਵਿੱਚ ਥਾਂ ਥਾਂ 'ਤੇ ਕੇਸਰੀ ਨਿਸ਼ਾਨ ਵੀ ਝੂਲਦੇ ਨਜ਼ਰ ਆ ਰਹੇ ਹਨ ਤੇ ਹੋਰ ਖੂਬਸੂਰਤ ਢੰਗ ਨਾਲ ਸਜਾਵਟ ਵੀ ਕੀਤੀ ਗਈ ਹੈ।

Advertisement

 

Advertisement
Show comments