ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 26 ਅਕਤੂਬਰ
ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਸੜਕਾਂ ਦੀ ਕਾਇਆ ਕਲਪ ਕਰਨ ਲਈ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਮਸ਼ਾਨਘਾਟ ਚੌਕ ਤੋਂ ਵਾਇਆ ਅਮਨ ਕਲੋਨੀ, ਬੈਂਕ ਕਲੋਨੀ ਤੋਂ ਪੁਰਾਣੇ ਓਵਰਬ੍ਰਿੱਜ ਸਰਹਿੰਦ ਨੂੰ ਜਾਂਦੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੜਕ ’ਤੇ ਕਰੀਬ 25 ਲੱਖ ਰੁਪਏ ਖਰਚ ਕੇ ਵਿਸ਼ੇਸ਼ ਮੁਰੰਮਤ ਕਰਵਾਈ ਜਾ ਰਹੀ ਹੈ। ਇਹ ਸੜਕ ਅਮਨ ਕਲੋਨੀ, ਬੈਂਕ ਕਲੋਨੀ, ਛੋਟਾ ਬ੍ਰਾਹਮਣ ਮਾਜਰਾ ਏਰੀਆ ਨੂੰ ਜੋੜਦੀ ਹੈ ਅਤੇ ਇਸ ਸੜਕ ਵਿਚੋਂ ਅਨਾਜ ਮੰਡੀ ਨੂੰ ਵੀ ਸੜਕ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ ਸੜਕਾਂ ਦੀ ਕਾਇਆ ਕਲਪ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਕਾਇਆ ਕਲਪ ਵੱਲ ਵੀ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।
ਅਮਲੋਹ (ਪੱਤਰ ਪ੍ਰੇਰਕ): ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਦਾ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਤਹਿਤ ਸ਼ਹਿਰੀ ਅਤੇ ਦਿਹਾਂਤੀ ਖੇਤਰਾ ਵਿਚ ਵਿਕਾਸ ਦੇ ਕੰਮ ਜਾਰੀ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨੇ ਪਿੰਡ ਸਲਾਣਾ ਵਿਚ ਖੰਨਾ-ਅਮਲੋਹ ਰੋਡ ਤੋਂ ਲੱਲੋ ਤੱਕ ਸੜਕ ਉਪਰ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਅਮਲੋਹ ਦੀਆਂ ਸੜਕਾਂ ਨੂੰ ਨਵੀ ਦਿੱਖ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਹਲਕੇ ਦੀ ਕੋਈ ਵੀ ਸੜਕ ਬਣਨ ਤੋਂ ਅਧੂਰੀ ਨਹੀ ਰਹਿਣ ਦਿੱਤੀ ਜਾਵੇਗੀ ਤਾਂ ਕਿ ਲੋਕਾਂ ਨੂੰ ਆਪਣੇ ਘਰ ਤੋਂ ਕੰਮਕਾਜ ਉੱਪਰ ਜਾਣ ਸਮੇਂ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਬਲਾਕ ਕਤਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਨੇ ਕਿਹਾ ਕਿ ਵਿਧਾਇਕ ਵੱਲੋਂ ਸੜਕ ਨੂੰ ਨਵੀ ਦਿੱਖ ਪ੍ਰਦਾਨ ਕਰਨ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ ਅਤੇ ਇਹ ਲੋਕਾਂ ਦੀ ਬਹੁਤ ਪੁਰਾਣੀ ਮੰਗ ਵੀ ਸੀ ਜਿਹੜੀ ਕਿ ਅੱਜ ਪੂਰੀ ਹੋਈ ਹੈ ਅਤੇ ਹਲਕਾ ਵਿਧਾਇਕ ਵੱਲੋਂ ਦਿਹਾਤੀ ਖੇਤਰਾਂ ਦੇ ਵਿਕਾਸ ਲਈ ਹਰ ਸਹਿਯੋਗ ਦਿੱਤਾ ਜਾ ਰਿਹਾ ਹੈ ਉਥੇ ਹੀ ਵੱਖ-ਵੱਖ ਪਿੰਡਾਂ ਵਿਚ ਵਿਕਾਸ ਦੇ ਕੰਮ ਜੰਗੀ ਪੱਧਰ ’ਤੇ ਜਾਰੀ ਹਨ।