ਨਾਇਬ ਸੈਣੀ ਵੱਲੋਂ ਅਸ਼ਵਨੀ ਸ਼ਰਮਾ ਦੇ ਭਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਪੰਜਾਬ ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਿਵਾਸ ਸਥਾਨ ’ਤੇ ਪੁੱਜ ਕੇ ਉਨ੍ਹਾਂ ਦੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ। ਉਹ ਹਵਾਈ ਜਹਾਜ਼ ਰਾਹੀਂ...
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਪੰਜਾਬ ਭਾਜਪਾ ਦੇ ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਿਵਾਸ ਸਥਾਨ ’ਤੇ ਪੁੱਜ ਕੇ ਉਨ੍ਹਾਂ ਦੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕੀਤਾ। ਉਹ ਹਵਾਈ ਜਹਾਜ਼ ਰਾਹੀਂ ਪਠਾਨਕੋਟ ਪਹੁੰਚੇ। ਉਨ੍ਹਾਂ ਅਸ਼ਵਨੀ ਸ਼ਰਮਾ ਨੂੰ ਹੌਸਲਾ ਦਿੱਤਾ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਕਿਹਾ ਕਿ ਉਹ ਦੁੱਖ ਦੀ ਇਸ ਘੜੀ ਵਿੱਚ ਅਸ਼ਵਨੀ ਸ਼ਰਮਾ ਦੇ ਪਰਿਵਾਰ ਨਾਲ ਹਨ।
Advertisement
Advertisement
×