ਜਗਜੀਤ ਸਿੰਘ
ਮੁਕੇਰੀਆਂ, 22 ਸਤੰਬਰ
ਸ਼ਹਿਰ ਦੇ ਦਸ਼ਮੇਸ਼ ਪਬਲਿਕ ਸਕੂਲ ਵਲੋਂ ਮਾਪਿਆਂ ਨੂੰ ਫੀਸ ਤੇ ਸਾਲਾਨਾ ਖਰਚਿਆਂ ਦੀ ਵਸੂਲੀ ਲਈ ਭੇਜੇ ਜਾ ਰਹੇ ਸੁਨੇਹਿਆਂ ਤੋਂ ਤੰਗ ਮਾਪਿਆਂ ਨੇ ਪੇਰੈਂਟਸ ਐਸੋਸੀਏਸ਼ਨ ਦੀ ਅਗਵਾਈ ਵਿੱਚ ਸਕੂਲ ਸਾਹਮਣੇ ਕੌਮੀ ਮਾਰਗ ’ਤੇ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਮਾਪਿਆਂ ਨੇ ਸਕੂਲ ਗੇਟ ਮੂਹਰੇ ਰੋਸ ਧਰਨਾ ਦਿੱਤਾ। ਡੀਐੱਸਪੀ ਰਵਿੰਦਰ ਸਿੰਘ ਤੇ ਐੱਸਐੱਚਓ ਬਲਵਿੰਦਰ ਸਿੰਘ ਨੇ ਮਾਪਿਆਂ ਨਾਲ ਗੱਲਬਾਤ ਕਰਕੇ ਐਸਡੀਐਮ ਦੇ ਨਾਮ ਮੰਗ ਪੱਤਰ ਲੈਂਦਿਆਂ ਮਸਲਾ ਹੱਲ ਕਰਾਉਣ ਦਾ ਭਰੋਸਾ ਦੁਆਇਆ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਨੇ ਦਾਅਵਾ ਕੀਤਾ ਕਿ ਉਹ ਕੇਵਲ ਸਰਕਾਰ ਵਲੋਂ ਤੈਅ ਨਿਯਮਾਂ ਅਨੁਸਾਰ ਹੀ ਫੀਸ ਵਸੂਲੀ ਕਰ ਰਹੇ ਹਨ।