DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੌਮੀ ਇਨਸਾਫ਼ ਮੋਰਚੇ ਦੇ ਕਾਰਕੁਨ ਅੱਥਰੂ ਗੈਸ ਦੇ ਗੋਲਿਆਂ ਨਾਲ ਝੰਬੇ

ਬੰਦੀ ਸਿੰਘਾਂ ਦੀ ਰਿਹਾਈ ਲੲੀ ਰਾਜਪਾਲ ਦੀ ਰਿਹਾਇਸ਼ ਵੱਲ ਕਰ ਰਹੇ ਸੀ ਮਾਰਚ; ਕੲੀ ਜ਼ਖ਼ਮੀ; ਪੁਲੀਸ ਵੱਲੋਂ ਕੇਸ ਦਰਜ

  • fb
  • twitter
  • whatsapp
  • whatsapp
featured-img featured-img
ਕੌਮੀ ਇਨਸਾਫ਼ ਮੋਰਚੇ ਦੇ ਮੈਂਬਰ ਚੰਡੀਗੜ੍ਹ ਵੱਲ ਵਧਦੇ ਹੋਏ। -ਫੋਟੋ: ਵਿੱਕੀ ਘਾਰੂ
Advertisement

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਨੂੰ ਲੈ ਕੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਜਾਂਦੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਪੁਲੀਸ ਨੇ ਚੰਡੀਗੜ੍ਹ-ਮੁਹਾਲੀ ਹੱਦ ’ਤੇ ਰੋਕ ਦਿੱਤਾ ਅਤੇ ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ। ਇਸ ਦੌਰਾਨ ਕਈ ਜਣੇ ਜ਼ਖ਼ਮੀ ਹੋ ਗਏ ਅਤੇ ਕਈਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਪੁਲੀਸ ਦੀਆਂ ਕਾਰਵਾਈਆਂ ਤੋਂ ਨਾਰਾਜ਼ ਕੌਮੀ ਇਨਸਾਫ਼ ਮੋਰਚਾ ਨੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਕੇਸ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਇਹ ਪਰਚੇ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਈਮਾਨ ਸਿੰਘ ਮਾਨ, ਗੁਰਚਰਨ ਸਿੰਘ ਸਣੇ ਹੋਰਨਾਂ ਕਈ ਆਗੂਆਂ ਵਿਰੁੱਧ ਦਰਜ ਹੋਏ ਹਨ।

ਬੀਤੇ ਦਿਨ ਕੌਮੀ ਇਨਸਾਫ਼ ਮੋਰਚਾ ਦੇ ਸੱਦੇ ਤਹਿਤ ਪ੍ਰਦਰਸ਼ਨਕਾਰੀਆਂ ਨੇ ਮੁਹਾਲੀ ਵਿੱਚ ਇਕੱਠੇ ਹੋ ਕੇ ਰਾਜਪਾਲ ਦੀ ਰਿਹਾਇਸ਼ ਵੱਲ ਕੂਚ ਕੀਤਾ ਜਿਸ ਕਾਰਨ ਪੁਲੀਸ ਨੇ ਮੁਹਾਲੀ ਤੋਂ ਚੰਡੀਗੜ੍ਹ ’ਚ ਦਾਖਲ ਹੋਣ ਵਾਲੀਆਂ ਸਾਰੀਆਂ ਸੜਕਾਂ ਬੰਦ ਕਰ ਦਿੱਤੀਆਂ। ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਕਾਫੀ ਖਿੱਚ-ਧੂਹ ਹੋਈ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਦਾਗ਼ੇ ਗਏ। ਪੁਲੀਸ ਦੀ ਕਾਰਵਾਈਆਂ ਦੇ ਬਾਵਜੂਦ ਪ੍ਰਦਰਸ਼ਨਕਾਰੀ ਡਟੇ ਰਹੇ ਤਾਂ ਪੁਲੀਸ ਨੇ ਡਰੋਨ ਦੀ ਮਦਦ ਨਾਲ 400 ਤੋਂ 500 ਮੀਟਰ ਪਿਛਲੇ ਪਾਸੇ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ।

Advertisement

ਇਸ ਦੌਰਾਨ ਕਈ ਜਣੇ ਜ਼ਖ਼ਮੀ ਹੋ ਗਏ। ਪੁਲੀਸ ਨੇ ਕੌਮੀ ਇਨਸਾਫ਼ ਮੋਰਚਾ ਦੇ ਪੱਕੇ ਮੋਰਚੇ ਵਾਲੀ ਥਾਂ ’ਤੇ ਵੀ ਅੱਥਰੂ ਗੈਸ ਦੇ ਗੋਲੇ ਸੁੱਟੇ, ਜਿਸ ਕਾਰਨ ਉੱਥੇ ਪਏ ਮੈਟ ਅਤੇ ਗੱਦੇ ਸੜ ਗਏ। ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨਾਲ ਮਿਲਣ ਲਈ 28 ਦਿਨ ਦੀ ਪੈਰੋਲ ਦਿੱਤੀ ਜਾਵੇ, ਉਸ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ ਅਤੇ ਬਾਕੀ ਦੇ ਬੰਦੀ ਸਿੰਘਾਂ ਨੂੰ ਪੱਕੀ ਪੈਰੋਲ

Advertisement

ਦਿੱਤੀ ਜਾਵੇ। ਇਸ ਤੋਂ ਇਕ ਦਿਨ ਪਹਿਲਾਂ 14 ਅਗਸਤ ਦੀ ਰਾਤ ਨੂੰ ਜਗਤਾਰ ਸਿੰਘ ਹਵਾਰਾ ਦੀ ਜੇਲ੍ਹ ਵਿੱਚੋਂ ਵੀਡੀਓ ਵਾਇਰਲ ਹੋਈ ਸੀ ਜਿਸ ’ਚ ਹਵਾਰਾ ਨੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।

ਮਰੀਜ਼ ਬਣ ਕੇ ਰਾਜ ਭਵਨ ਨੇੜੇ ਪੁੱਜੇ ਸਿਮਰਨਜੀਤ ਸਿੰਘ ਮਾਨ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਮਰੀਜ਼ ਬਣ ਕੇ ਸਾਥੀਆਂ ਸਣੇ ਰਾਜ ਭਵਨ ਨੇੜੇ ਪਹੁੰਚ ਗਏ ਤਾਂ ਪੁਲੀਸ ਨੇ ਉਨ੍ਹਾਂ ਨੂੰ ਤੁਰੰਤ ਹਿਰਾਸਤ ਵਿੱਚ ਲੈ ਕੇ ਚੰਡੀਗੜ੍ਹ ਦੇ ਸੈਕਟਰ 3 ਦੇ ਥਾਣੇ ਪਹੁੰਚਾਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਸੈਕਟਰ 11 ਦੇ ਥਾਣੇ ਅਤੇ ਬਾਅਦ ਵਿੱਚ ਸਾਰੰਗਪੁਰ ਵਿੱਚ ਲਿਜਾਇਆ ਗਿਆ। ਪਾਰਟੀ ਦੇ ਬੁਲਾਰੇ ਗੋਪਾਲ ਸਿੰਘ ਸਿੱਧੂ ਨੇ ਚੰਡੀਗੜ੍ਹ ਪੁਲੀਸ ਦੀ ਕਾਰਵਾਈ ਦੀ ਨਿਖੇਧੀ ਕੀਤੀ।

Advertisement
×