ਕੌਮੀ ਇਨਸਾਫ਼ ਮੋਰਚੇ ’ਚ 15 ਨੂੰ ਹੋਵੇਗਾ ਵੱਡਾ ਇਕੱਠ
ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾਉਣ ਦਾ ਐਲਾਨ
Advertisement
ਚੰਡੀਗੜ੍ਹ ਦੀ ਸਰਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਬਾਪੂ ਗੁਰਚਰਨ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਮੇਟੀ ਵੱਲੋਂ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਵਿੱਚ ਵੱਡਾ ਇਕੱਠ ਕਰ ਕੇ ਸ਼ਾਂਤਮਈ ਰੋਸ ਪ੍ਰਗਟ ਕਰਨ, ਘਰਾਂ ’ਤੇ ਕਾਲੇ ਝੰਡੇ ਲਗਾਉਣ, ਪੱਗਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਆਉਣ ਦਾ ਫ਼ੈਸਲਾ ਕੀਤਾ ਗਿਆ।
ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਪੰਜਾਬ ਵਿੱਚ ਸਿੱਖ ਨੌਜਵਾਨਾਂ ਦੇ ਮੁੜ ਝੂਠੇ ਮੁਕਾਬਲੇ ਬਣਾਏ ਜਾ ਰਹੇ ਹਨ, ਜੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਇਸ ਮੌਕੇ ਬਲਜੀਤ ਸਿੰਘ ਭਾਊ, ਪਾਲ ਸਿੰਘ ਘੜੂੰਆਂ, ਬਲਜਿੰਦਰ ਸਿੰਘ ਗੁੱਡੂ, ਸੁੱਖ ਗਿੱਲ ਮੋਗਾ, ਪਰਵਿੰਦਰ ਸਿੰਘ ਕਾਲਾ, ਪਰਮਜੀਤ ਸਿੰਘ ਖਰੜ, ਅਵਤਾਰ ਸਿੰਘ ਬੜੈਲ, ਜੀਤ ਸਿੰਘ ਔਲਖ, ਗੁਰਜੰਟ ਸਿੰਘ, ਨਛੱਤਰ ਸਿੰਘ, ਮੱਖਣ ਸਿੰਘ ਮਾਨਸਾ, ਸੁਰਿੰਦਰ ਸਿੰਘ, ਕੁਲਬੀਰ ਸਿੰਘ ਪੱਪੀ, ਬਲਜੀਤ ਸਿੰਘ ਰੁੜਕੀ, ਜਸਵਿੰਦਰ ਕੌਰ ਰੋਪੜ, ਵਰਿੰਦਰ ਕੌਰ ਮੁਹਾਲੀ, ਹਰਬੰਸ ਕੌਰ ਅੰਮ੍ਰਿਤਸਰ ਤੇ ਬੀਬੀ ਜਸਬੀਰ ਕੌਰ ਹਾਜ਼ਰ ਸਨ।
Advertisement
Advertisement