ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਦਲਿਤਾਂ ਤੇ ਮਜ਼ਦੂਰਾਂ ਦੇ ਹੱਕਾਂ ਬਾਰੇ ਕਾਰਕੁਨ ਨੌਦੀਪ ਕੌਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 24 ਫਰਵਰੀ ਨੂੰ ਕੀਤੀ ਜਾਵੇਗੀ। ਨੌਦੀਪ ਕੌਰ ਨੂੰ ਫਿਰੌਤੀ ਤੇ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। 23 ਸਾਲਾ ਨੌਦੀਪ ਕੌਰ ਦੀ ਜ਼ਮਾਨਤ ਅਰਜ਼ੀ ਅੱਜ ਸੁਣਵਾਈ ਲਈ ਜਸਟਿਸ ਅਵਨੀਸ਼ ਝਿੰਗਣ ਕੋਲ ਪੇਸ਼ ਕੀਤੀ ਗਈ ਪਰ ਹਰਿਆਣਾ ਦੇ ਵਕੀਲ ਦੀ ਅਰਜ਼ ’ਤੇ ਅਦਾਲਤ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ 24 ਫਰਵਰੀ ਨੂੰ ਪਾ ਦਿੱਤੀ ਹੈ। -ਪੀਟੀਆਈ