ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਵਜੋਤ ਕੌਰ ਸਿੱਧੂ ਵੱਲੋਂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਦਾ ਐਲਾਨ

2012 ਵਿੱਚ ਭਾਜਪਾ ਦੀ ਟਿਕਟ ’ਤੇ ਅੰਮ੍ਰਿਤਸਰ ਪੂਰਬੀ ਤੋਂ ਜਿੱਤੀ ਸੀ ਚੋਣ
Advertisement
ਪੰਜਾਬ ਵਿੱਚ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਇੱਕ ਵਾਰ ਮੁੜ ਸਿਆਸਤ ਵਿੱਚ ਸਰਗਰਮ ਹੋ ਗਈ ਹੈ। ਉਨ੍ਹਾਂ ਨੇ ਅੱਜ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਦਾ ਦਾਅਵਾ ਕੀਤਾ ਹੈ। ਡਾ. ਨਵਜੋਤ ਕੌਰ ਨੇ ਕਿਹਾ ਹੈ ਕਿ ਉਹ ਜਨਤਾ ਦੀ ਸੇਵਾ ਕਰਨਾ ਚਾਹੁੰਦੀ ਹੈ ਅਤੇ ਵਿਧਾਇਕ ਬਣ ਕੇ ਇਹ ਕੰਮ ਹੋਰ ਵਧੀਆ ਤਰੀਕੇ ਨਾਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖੇਤਰ ਦੇ ਲੋਕ ਚਾਹੁੰਦੇ ਹਨ ਕਿ ਉਹ ਚੋਣ ਲੜਨ। ਉਨ੍ਹਾਂ ਕਿਹਾ ਕਿ ਕਾਂਗਰਸ ਭਾਵੇਂ ਉਨ੍ਹਾਂ ਨੂੰ ਟਿਕਟ ਦੇਵੇ ਭਾਵੇਂ ਉਨ੍ਹਾਂ ਦੀ ਮਰਜ਼ੀ ਹੈ ਪਰ ਉਸ ਨੇ ਕਾਫ਼ੀ ਸਮਾਂ ਪਹਿਲਾਂ ਤੋਂ ਹੀ ਤਿਆਰੀ ਵਿੱਢੀ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ ਅਤੇ ਪਾਰਟੀ ਚਾਹੇ ਤਾਂ ਸਰਵੇ ਕਰਵਾ ਸਕਦੀ ਹੈ। ਉਨ੍ਹਾਂ 2012 ਵਿੱਚ ਭਾਜਪਾ ਦੀ ਟਿਕਟ ’ਤੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਜਿੱਤੀ ਸੀ। ਮਗਰੋਂ 2016 ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਗੱਠਜੋੜ ਤੋਂ ਨਾਰਾਜ਼ ਹੋ ਕੇ ਉਨ੍ਹਾਂ ਪਾਰਟੀ ਛੱਡ ਦਿੱਤੀ ਅਤੇ ਕਾਂਗਰਸ ਵਿੱਚ ਸ਼ਾਮਲ ਹੋ ਗਈ। ਹਾਲਾਂਕਿ, 2017 ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਤੋਂ ਵੀ ਦੂਰੀ ਬਣਾ ਲਈ ਸੀ। ਹੁਣ ਦੁਬਾਰਾ ਸਰਗਰਮ ਹੋਣ ਨਾਲ ਉਨ੍ਹਾਂ ਪੰਜਾਬ ਦੀ ਸਿਆਸਤ ਵਿੱਚ ਮੁੜ ਹਲਚਲ ਛੇੜ ਦਿੱਤੀ ਹੈ। 

 

Advertisement

Advertisement
Show comments