ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 13 ਅਪਰੈਲ
ਕਾਂਗਰਸ ਨੇਤਾ ਨਵਜੋਤ ਸਿੱਧੂ ਨੇ ਆਪਣੀ ਪਤਨੀ ਦੀ ਸਫਲ ਸਰਜਰੀ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਹਸਪਤਾਲ ਦੇ ਸਟਾਫ਼ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ। ਸਿੱਧੂ ਨੇ ਲਿਖਿਆ, ‘ਪਤਨੀ ਨੂੰ ਸਫਲ ਆਪ੍ਰੇਸ਼ਨ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲੀ। ਹਸਪਤਾਲ ਦੇ ਸਟਾਫ ਅਤੇ ਉਨ੍ਹਾਂ ਸਾਰਿਆਂ ਦਾ ਧੰਨਵਾਦ, ਜਿਨ੍ਹਾਂ ਨੇ ਪਤਨੀ ਦੀ ਤੰਦਰੁਸਤੀ ਲਈ ਪ੍ਰਾਰਥਨਾ ਕੀਤੀ। ਰੱਬ ਰਾਖਾ।’