ਕਿਸਾਨਾਂ ਤੋਂ ਮੁਆਫ਼ੀ ਮੰਗਣ ਨਵਜੋਤ ਸਿੱਧੂ: ਸੰਧਵਾਂ

ਕਿਸਾਨਾਂ ਤੋਂ ਮੁਆਫ਼ੀ ਮੰਗਣ ਨਵਜੋਤ ਸਿੱਧੂ: ਸੰਧਵਾਂ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 24 ਜੁਲਾਈ

ਆਮ ਆਦਮੀ ਪਾਰਟੀ ਦੇ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸੀ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੇ ਤਾਜਪੋਸ਼ੀ ਜਸ਼ਨਾਂ ਦੌਰਾਨ ਕਿਸਾਨਾਂ ਦੇ ਹਵਾਲੇ ਨਾਲ ਪਿਆਸੇ ਨੂੰ ਖੂਹ ਕੋਲ ਚੱਲ ਕੇ ਆਉਣ ਬਾਰੇ ਕੀਤੀ ਟਿੱਪਣੀ ਦਾ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਅਜਿਹੇ ਬੋਲਾਂ ਵਿੱਚੋਂ ਹੰਕਾਰ ਦੀ ਬੂ ਆ ਰਹੀ ਹੈ। ਅੰਨਦਾਤਾ ਨੂੰ ਲਾਚਾਰ ਸਿੱਧ ਕਰਦੇ ਨਵਜੋਤ ਸਿੱਧੂ ਦੇ ਹਲਕੇ ਬੋਲ ਨਿੰਦਣਯੋਗ ਹਨ। ਸ੍ਰੀ ਸੰਧਵਾਂ ਨੇ ਸਿੱਧੂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸਾਨਾਂ ਪ੍ਰਤੀ ਇਸ ਤਰ੍ਹਾਂ ਦੇ ਬੋਲ-ਕਬੋਲ ਲਈ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ। ਜੋ ਕਿ ਬਿਨਾਂ ਕਿਸੇ ਕੁਰਸੀ ਦੇ ਲਾਲਚ ਦੇਸ਼ ਵਾਸੀਆਂ ਲਈ ਅੰਨ, ਦਾਲਾਂ, ਸਬਜ਼ੀਆਂ, ਤੇਲ ਅਤੇ ਫਲ ਆਦਿ ਪੈਦਾ ਕਰਦੇ ਹਨ। ‘ਆਪ’ ਆਗੂ ਨੇ ਕਾਂਗਰਸੀ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਸ਼ਬਦ ਵਾਪਸ ਲੈਣ ਅਤੇ ਆਪਣੀ ਮੈਂ ਮਾਰ ਕੇ ਅੰਨਦਾਤਾ ਤੋਂ ਮੁਆਫ਼ੀ ਮੰਗਣ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All