ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਨਵੀਂ ਦਿੱਲੀ, 14 ਅਕਤੂਬਰ
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਥੇ ਕਾਂਗਰਸ ਦੇ ਹੈੱਡਕੁਆਰਟਰ ਪਹੁੰਚ ਗਏ ਹਨ। ਉਹ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ ਤੇ ਜਥੇਬੰਦੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੂੰ ਮਿਲਣਗੇ ਤੇ ਪੰਜਾਬ ਕਾਂਗਰਸ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕਰਨਗੇ। ਸ੍ਰੀ ਸਿੱਧੂ ਨੂੰ ਜੁਲਾਈ ਮਹੀਨੇ ਵਿੱਚ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪਿਆ ਗਿਆ ਸੀ। ਉਨ੍ਹਾਂ ਨੇ ਬੀਤੇ ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਪੰਜਾਬ ਵਿੱਚ ਡੀਜੀਪੀ ਤੇ ਐਡਵੋਕੇਟ-ਜਨਰਲ ਦੀਆਂ ਨਿਯੁਕਤੀਆਂ ’ਤੇ ਸਵਾਲ ਉਠਾਏ ਸਨ। -ਪੀਟੀਆਈ