ਨਵਜੋਤ ਸਿੱਧੂ ਨੇ ਫ਼ਸਲਾਂ ਦੇ ਮੁਆਵਜ਼ੇ ’ਤੇ ‘ਆਪ’ ਨੂੰ ਘੇਰਿਆ

ਜੰਡਿਆਲਾ ਗੁਰੂ ਦੀ ਅਨਾਜ ਮੰਡੀ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਨਵਜੋਤ ਸਿੱਧੂ ਨੇ ਫ਼ਸਲਾਂ ਦੇ ਮੁਆਵਜ਼ੇ ’ਤੇ ‘ਆਪ’ ਨੂੰ ਘੇਰਿਆ

ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਕਣਕ ਦੇ ਢੇਰ ਦਾ ਜਾਇਜ਼ਾ ਲੈਂਦੇ ਹੋਏ ਨਵਜੋਤ ਸਿੰਘ ਸਿੱਧੂ। -ਫੋਟੋ: ਵਿਸ਼ਾਲ ਕੁਮਾਰ

ਸਿਮਰਤਪਾਲ ਸਿੰਘ ਬੇਦੀ

ਜੰਡਿਆਲਾ ਗੁਰੂ, 17 ਅਪਰੈਲ

ਇਥੋਂ ਦੀ ਦਾਣਾ ਮੰਡੀ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੁੱਜੇ। ਉਨ੍ਹਾਂ ਕਣਕ ਦੇ ਮੁਆਵਜ਼ੇ ਸਬੰਧੀ ਆਮ ਆਦਮੀ ਪਾਰਟੀ ’ਤੇ ਨਿਸ਼ਾਨੇ ਸਾਧੇ।

5ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਕਿਸਾਨ ਆਗੂਆਂ ਨੇ ਉਨ੍ਹਾਂ ਨੂੰ ਕਣਕ ਦੀ ਫ਼ਸਲ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਸੀ, ਜਿਸ ਕਾਰਨ ਉਹ ਮੰਡੀਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਜੇਕਰ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੁੰਦੀ ਹੈ ਤਾਂ ਉਨ੍ਹਾਂ ਦੀ ਸਰਕਾਰ 50,000 ਰੁਪਏ ਪ੍ਰਤੀ ਹੈਕਟੇਅਰ ਮੁਆਵਜ਼ਾ ਦੇਵੇਗੀ ਪਰ ਇਹ ਵਾਅਦਾ ਸਿਰਫ ਉਨ੍ਹਾਂ ਦੇ ਭਾਸ਼ਨ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ।

ਪੰਜਾਬ ’ਚ ਬਿਜਲੀ ਦੇ 300 ਯੂਨਿਟ ਮੁਆਫੀ ਦੇ ਮਾਮਲੇ ਸਬੰਧੀ ਨਵਜੋਤ ਸਿੱਧੂ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਾਸੀਆਂ ਨੂੰ ਪਹਿਲਾਂ ਬਿਜਲੀ ਦੇਵੇ ਕਿਉਂਕਿ ਪੰਜਾਬ ਦੇ ਪਿੰਡਾਂ ਵਿੱਚ ਸਿਰਫ ਦੋ ਘੰਟੇ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਕਿਸਾਨ ਮੁਸ਼ਕਲ ਵਿੱਚ ਹਨ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਪੰਜਾਬ ਵਿੱਚ 8000 ਮੈਗਾਵਾਟ ਬਿਜਲੀ ਦੀ ਖਪਤ ਹੈ, ਜੋ ਝੋਨੇ ਦੇ ਸੀਜ਼ਨ ਵਿੱਚ 15000 ਮੈਗਾਵਾਟ ਤੱਕ ਪਹੁੰਚ ਜਾਵੇਗੀ। ਸਰਕਾਰ ਵੱਲੋਂ 300 ਯੂਨਿਟ ਮੁਆਫ ਕਰਨ ’ਤੇ ਉਨ੍ਹਾਂ ਕਿਹਾ ਕਿ ਜਨਰਲ ਕੈਟਾਗਰੀ ਜੇਕਰ ਦੋ ਮਹੀਨੇ ਦੇ 600 ਯੂਨਿਟ ਤੋਂ ਇੱਕ ਯੂਨਿਟ ਵੀ ਵੱਧ ਵਰਤੇਗੀ ਤਾਂ ਉਨ੍ਹਾਂ ਨੂੰ ਸਾਰਾ ਬਿੱਲ ਦੇਣਾ ਪਵੇਗਾ।

ਇਸ ਤੋਂ ਇਲਾਵਾ ਆੜ੍ਹਤੀਆਂ ਨੇ ਦੁੱਖੜਾ ਸੁਣਾਉਂਦਿਆਂ ਕਿਹਾ ਕਿ ਜੇ ਫਸਲ ਦਾ ਰੇਟ ਵਧਦਾ ਹੈ ਤਾਂ ਉਨ੍ਹਾਂ ਦਾ ਕਮਿਸ਼ਨ ਵੀ ਉਸ ਹਿਸਾਬ ਨਾਲ ਵਧਣਾ ਚਾਹੀਦਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਪੰਜਾਬ ਨੂੰ ਲਾਂਚਿੰਗ ਪੈਡ ਵਜੋਂ ਵਰਤ ਰਹੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All