ਨਵਜੋਤ ਸਿੱਧੂ ਪਟਿਆਲਾ ਜੇਲ੍ਹ ਵਿੱਚੋਂ ਰਿਹਾਅ ਹੋਏ : The Tribune India

ਨਵਜੋਤ ਸਿੱਧੂ ਪਟਿਆਲਾ ਜੇਲ੍ਹ ਵਿੱਚੋਂ ਰਿਹਾਅ ਹੋਏ

ਪੰਜਾਬ ’ਚ ਰਾਸ਼ਟਰਪਤੀ ਰਾਜ ਲੱਗਣ ਦਾ ਖ਼ਦਸ਼ਾ ਜਤਾਇਆ

ਨਵਜੋਤ ਸਿੱਧੂ ਪਟਿਆਲਾ ਜੇਲ੍ਹ ਵਿੱਚੋਂ ਰਿਹਾਅ ਹੋਏ

ਪਟਿਆਲਾ ਜੇਲ੍ਹ ’ਚੋਂ ਬਾਹਰ ਆਉਂਦੇ ਹੋਏ ਨਵਜੋਤ ਸਿੰਘ ਸਿੱਧੂ। -ਫੋਟੋ: ਰਾਜੇਸ਼ ਸੱਚਰ

ਸਰਬਜੀਤ ਸਿੰਘ ਭੰਗੂ

ਪਟਿਆਲਾ, 1 ਅਪਰੈਲ

ਕਰੀਬ ਸਾਢੇ 10 ਮਹੀਨਿਆਂ ਬਾਅਦ ਜੇਲ੍ਹ ’ਚੋਂ ਰਿਹਾਅ ਹੁੰਦੇ ਸਾਰ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ ਜਾਣੇ-ਪਛਾਣੇ ਅੰਦਾਜ਼ ’ਚ ਕੇਂਦਰ ਅਤੇ ਪੰਜਾਬ ਦੀਆਂ ਹਕੂਮਤਾਂ ਨੂੰ ਵੱਖ ਵੱਖ ਮੁੱਦਿਆਂ ’ਤੇ ਘੇਰਿਆ। ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਉਨ੍ਹਾਂ ਕਿਹਾ ਕਿ ਸੂਬੇ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਉਧਰ ਉਨ੍ਹਾਂ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ ਘਟਾ ਕੇ ਵਾਈ ਕਰ ਦਿੱਤਾ ਗਿਆ ਹੈ। ਛੋਟਾ ਭਰਾ ਕਹਿ ਕੇ ਸੰਬੋਧਨ ਹੁੰਦਿਆਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ,‘‘ਮੈਂ ਛੋਟੇ ਭਾਈ ਭਗਵੰਤ ਮਾਨ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਸੱਤਾ ਤੋਂ ਪਹਿਲਾਂ ਉਸ ਨੇ ਬੜੇ ਚੁਟਕਲੇ ਸੁਣਾ ਕੇ ਅਤੇ ਝੂਠ ਵੇਚ ਕੇ ਲੋਕਾਂ ਨੂੰ ਮੂਰਖ ਬਣਾਇਆ ਸੀ। ਪਰ ਅੱਜ ਉਹ ਖੁਦ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਏ ਹਨ। ਜਿਹੜਾ ਕਰਜ਼ਾ 18 ਹਜ਼ਾਰ ਕਰੋੜ ਸੀ, ਉਹ ਹੁਣ ਵਧ ਕੇ 25 ਹਜ਼ਾਰ ਕਰੋੜ ਹੋ ਗਿਆ ਹੈ ਜਿਸ ’ਚ ਹੋਰ ਵੀ ਇਜ਼ਾਫਾ ਹੋਵੇਗਾ।’’ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਉੁਨ੍ਹਾਂ ਕਿਹਾ ਕਿ ਅੱਜ ਲੋਕਤੰਤਰ ਬੇੜੀਆਂ ’ਚ ਬੰਨ੍ਹਿਆ ਹੋਇਆ ਹੈ। ਜਦੋਂ ਵੀ ਦੇਸ਼ ’ਚ ਤਾਨਾਸ਼ਾਹੀ ਆਈ, ਤਾਂ ਕ੍ਰਾਂਤੀ ਵੀ ਆਈ ਹੈ ਤੇ ਇਸ ਕ੍ਰਾਂਤੀ ਦਾ ਨਾਮ ਰਾਹੁਲ ਗਾਂਧੀ ਹੈ, ਜੋ ਇਸ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ। ਉਨ੍ਹਾਂ ਪ੍ਰਿਯੰਕਾ ਅਤੇ ਰਾਹੁਲ ਗਾਂਧੀ ਸਮੇਤ ਕਾਂਗਰਸੀ ਵਰਕਰਾਂ ਨਾਲ ਚੱਟਾਨ ਵਾਂਗ ਖੜ੍ਹੇ ਰਹਿਣ ਦਾ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਰੋਡ ਰੇਜ ਦੇ ਸਾਢੇ ਤਿੰਨ ਦਹਾਕੇ ਪੁਰਾਣੇ ਮਾਮਲੇ ’ਚ ਇੱਕ ਸਾਲ ਦੀ ਸਜ਼ਾ ਪੂਰੀ ਕਰਨ ਮਗਰੋਂ ਸਿੱਧੂ ਨੂੰ ਅੱਜ ਸ਼ਾਮ ਕਰੀਬ ਛੇ ਵਜੇ ਪਟਿਆਲਾ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ। ਸਵੇਰ ਤੋਂ ਜੇਲ੍ਹ ਦੇ ਬਾਹਰ ਖੜ੍ਹੇ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕਾਂ ਅਤੇ ਆਗੂਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਇਸ ਮਗਰੋਂ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਣ ਉਪਰੰਤ ਉਹ ਇਥੋਂ ਦੀ ਯਾਦਵਿੰਦਰਾ ਕਾਲੋਨੀ ਸਥਿਤ ਆਪਣੀ ਰਿਹਾਇਸ਼ ’ਤੇ ਪਹੁੰਚੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਬੀਐੱਸਐੱਫ ਦੀ ਤਾਇਨਾਤੀ ਦੇ ਮੁੱਦੇ ’ਤੇ ਚਰਨਜੀਤ ਸਿੰਘ ਚੰਨੀ ਨੂੰ ਭੰਡਣ ਵਾਲੇ ਭਗਵੰਤ ਮਾਨ ਦੀ ਸਰਕਾਰ ’ਚ ਹੁਣ ਸਾਰੇ ਬਾਰਡਰਾਂ ’ਤੇ ਬੀਐੱਸਐੱਫ ਖੜ੍ਹੀ ਹੈ ਅਤੇ ਉਹ ਕੁਝ ਵੀ ਨਹੀਂ ਬੋਲ ਰਹੇ ਹਨ। ਜੇਲ੍ਹ ’ਚੋਂ ਦੇਰੀ ਨਾਲ ਛੱਡਣ ਦੇ ਮੁੱਦੇ ’ਤੇ ਉਨ੍ਹਾਂ ਭਗਵੰਤ ਮਾਨ ਨੂੰ ਕਿਹਾ,‘‘ਮੈਨੂੰ ਪੌਣੇ ਬਾਰ੍ਹਾਂ ਵਜੇ ਰਿਹਾਅ ਕਰਨ ਦੀ ਗੱਲ ਆਖ ਕੇ ਛੇ ਵਜੇ ਛੱਡ ਕੇ ਬਹੁਤ ਛੋਟੀ ਗੱਲ ਕੀਤੀ ਹੈ। ਪਰ ਤੂੰ ਮੇਰਾ ਛੋਟਾ ਭਰਾ ਹੈਂ ਅਤੇ ਭਰਾ ਹੀ ਰਹੇਂਗਾ।’’ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਉਂਦਿਆਂ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਰੇਤੇ ਦਾ ਰੇਟ 3700 ਰੁਪਏ ਸੀ ਜੋ ਅੱਜ 12 ਹਜ਼ਾਰ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਐਕਸਾਈਜ਼ ਪਾਲਿਸੀ ਵੀ ਫੇਲ੍ਹ ਹੋ ਗਈ ਹੈ ਅਤੇ ਮੁਲਾਜ਼ਮ ਪੱਕੇ ਕਰਨ ਤੇ ਇੱਕ ਲੱਖ ਨੌਕਰੀਆਂ ਦੇਣ ਦੇ ਵਾਅਦੇ ਵੀ ਅਧੂਰੇ ਹਨ। ਸ਼ਕਤੀਆਂ ਦੇ ਕੇਂਦਰੀਕਰਨ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਇਕ-ਇੱਕ ਬੰਦੇ ਕੋਲ 30-30 ਵਜ਼ੀਰੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਫੜਿਆ ਜਾਵੇ ਤਾਂ ਉਸ ਕੋਲੋਂ ਰਿਕਵਰੀ ਵੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ’ਚ ਲੋਕਤੰਤਰ ਨਾਮ ਦੀ ਕੋਈ ਚੀਜ਼ ਨਹੀਂ ਰਹਿ ਗਈ ਹੈ। ‘ਪੰਜਾਬ ਇਸ ਦੇਸ਼ ਦੀ ਢਾਲ ਹੈ ਅਤੇ ਇਹ ਢਾਲ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਬੇ ’ਚ ਰਾਸ਼ਟਰਪਤੀ ਰਾਜ ਲਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ।’ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਮਜ਼ੋਰ ਕਰਕੇ ਕੋਈ ਵੀ ਸਰਕਾਰ ਤਕੜੀ ਨਹੀਂ ਹੋ ਸਕਦੀ ਹੈ।

ਸਿੱਧੂ ਨੇ ਕਿਹਾ ਕਿ ਪ੍ਰਿਯੰਕਾ ਅਤੇ ਰਾਹੁਲ ਦੇ ਵੱਡੇ-ਵਡੇਰਿਆਂ ਨੇ ਦੇਸ਼ ਨੂੰ ਆਜ਼ਾਦ ਕਰਵਾਇਆ ਹੈ ਜਿਨ੍ਹਾਂ ਤੋਂ ਸੇਧ ਲੈ ਕੇ ਹੀ ਰਾਹੁਲ ਗਾਂਧੀ ਲੋਕਤੰਤਰ ਦੀਆਂ ਬੇੜੀਆਂ ਕੱਟ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਲਏ ਬਿਨਾਂ ਉਨ੍ਹਾਂ ਕੇਂਦਰ ਨੂੰ ਪੂੰਜੀਪਤੀਆਂ ਦੀ ਚਿੰਤਾ ਕਰਨ ਵਾਲੀ ਸਰਕਾਰ ਕਰਾਰ ਦਿੱਤਾ। ‘ਅੱਜ ਸੰਸਥਾਵਾਂ ਵੀ ਗੁਲਾਮ ਹਨ। ਮੈਂ ਨਾ ਘਬਰਾਉਂਦਾ ਹਾਂ ਅਤੇ ਨਾ ਹੀ ਮੌਤ ਤੋਂ ਡਰਦਾ ਹਾਂ।’ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਜਿਵੇਂ ਹੀ ਨਵਜੋਤ ਸਿੱਧੂ ਨੂੰ ਰਿਹਾਅ ਕਰਨ ਦਾ ਰਸਮੀ ਐਲਾਨ ਕੀਤਾ, ਤਾਂ ਡੀਐੱਸਪੀ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠਲੀ ਪੁਲੀਸ ਫੋਰਸ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਤੱਕ ਲੈ ਕੇ ਆਈ। 

ਘਰ ਪੁੱਜਣ ’ਤੇ ਨਵਜੋਤ ਿਸੱਧੂ ਦਾ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕਰਦੀ ਹੋਈ ਪਤਨੀ ਨਵਜੋਤ ਕੌਰ। -ਫੋਟੋ: ਰਾਜੇਸ਼ ਸੱਚਰ

ਇੱਕ-ਦੂਜੇ ਨੂੰ ਮਿਲ ਕੇ ਭਾਵੁਕ ਹੋਏ ਪਤੀ-ਪਤਨੀ

ਨਵਜੋਤ ਸਿੱਧੂ ਜਦੋਂ ਇਥੇ ਯਾਦਵਿੰਦਰਾ ਕਾਲੋਨੀ ਸਥਿਤ ਆਪਣੇ ਘਰ ਪੁੱਜੇ, ਤਾਂ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਛੱਤ ਤੋਂ ਫੁੱਲਾਂ ਦੀ ਵਰਖਾ ਕੀਤੀ। ਇਸ ਮਗਰੋਂ ਸ੍ਰੀ ਸਿੱੱਧੂ ਅਤੇ ਉਨ੍ਹਾਂ ਦਾ ਬੇਟਾ ਕਰਨ ਸਿੱਧੂ ਵੀ ਦੂਜੀ ਮੰਜ਼ਿਲ ’ਤੇ ਚਲੇ ਗਏ। ਕਰੀਬ ਸਾਢੇ 10 ਮਹੀਨਿਆਂ ਮਗਰੋਂ ਉਹ ਸਿੱਧੂ ਪਤਨੀ ਨਾਲ ਮਿਲੇ। ਜਾਣਕਾਰੀ ਮੁਤਾਬਕ ਦੋਵੇਂ ਪਤੀ-ਪਤਨੀ ਇਸ ਮੌਕੇ ਭਾਵੁਕ ਹੋ ਗਏ। ਸ੍ਰੀ ਸਿੱਧੂ ਦੇ ਜੇਲ੍ਹ ਜਾਣ ਮਗਰੋਂ ਡਾ. ਨਵਜੋਤ ਕੌਰ ਸਿੱਧੂ ਨੂੰ ਕੈਂਂਸਰ ਹੋ ਗਿਆ ਸੀ ਜਿਸ ਦਾ ਇਲਾਜ ਜਾਰੀ ਹੈ।

ਜੇਲ੍ਹ ’ਚ ਸਿੱਧੂ ਦਾ 38 ਕਿਲੋ ਭਾਰ ਘਟਿਆ

ਜੇਲ੍ਹ ’ਚ ਨਵਜੋਤ ਸਿੱਧੂ ਦਾ ਤਕਰੀਬਨ 40 ਕਿਲੋ ਭਾਰ ਘੱਟ ਗਿਆ ਹੈ। ਜੇਲ੍ਹ ਜਾਣ ਸਮੇਂ ਉਨ੍ਹਾਂ ਦਾ ਵਜ਼ਨ 135 ਕਿਲੋ ਸੀ ਜਦਕਿ ਹੁਣ ਕਰੀਬ 97 ਕਿਲੋ ਰਹਿ ਗਿਆ ਹੈ। ਉਹ ਜੇਲ੍ਹ ’ਚ ਕਸਰਤ ਕਰਦੇ ਸਨ। ਜੇਲ੍ਹ ’ਚ ਉਨ੍ਹਾਂ ਨੂੰ ਲਿਖਤ-ਪੜ੍ਹਤ ਦਾ ਕੰਮ ਲਿਆ ਜਾਂਦਾ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All