ਨਵਜੋਤ ਸਿੱਧੂ ਨੇ ਚੰਨੀ ਸਰਕਾਰ ’ਤੇ ਮੁੜ ਸੇਧਿਆ ਨਿਸ਼ਾਨਾ

ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਖੜ੍ਹੇ ਰਹਿਣ ਦਾ ਕੀਤਾ ਦਾਅਵਾ; ਉਪਰੋਥਲੀ ਕੀਤੇ ਤਿੰਨ ਟਵੀਟ

ਨਵਜੋਤ ਸਿੱਧੂ ਨੇ ਚੰਨੀ ਸਰਕਾਰ ’ਤੇ ਮੁੜ ਸੇਧਿਆ ਨਿਸ਼ਾਨਾ

ਦਵਿੰਦਰ ਪਾਲ

ਚੰਡੀਗੜ੍ਹ, 24 ਅਕਤੂਬਰ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਮਿਆਨ ਚੱਲ ਰਹੀ ਠੰਢੀ ਜੰਗ ਖਤਮ ਨਹੀਂ ਹੋ ਰਹੀ। ਸੂਬੇ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਸੇ ਦਾ ਨਾਂ ਲਏ ਬਿਨਾਂ ਆਪਣੇ ਪੁਰਾਣੇ ਸਟੈਂਡ ਦੀ ਪ੍ਰੋੜਤਾ ਕਰਦਿਆਂ ਸਰਕਾਰ ’ਤੇ ਨਿਸ਼ਾਨਾ ਸੇਧਿਆ ਹੈ। ਟਵਿੱਟਰ ’ਤੇ ਆਪਣੀ ਲੜਾਈ ਜਾਰੀ ਰੱਖਦਿਆਂ ਨਵਜੋਤ ਸਿੰਘ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ’ਤੇ ਨਿਸ਼ਾਨੇ ਸੇਧਦਿਆਂ ਇਹ ਗੱਲ ਦੁਹਰਾਈ ਹੈ ਕਿ ਉਹ (ਸਿੱਧੂ) ਪੰਜਾਬ ਦੇ ਅਸਲ ਮੁੱਦਿਆਂ ’ਤੇ ਖੜ੍ਹੇ ਰਹਿਣਗੇ ਅਤੇ ਇਨ੍ਹਾਂ ਮੁੱਦਿਆਂ ਨੂੰ ਪਿਛਾਂਹ ਨਹੀਂ ਧੱਕਣ ਦੇਣਗੇ।

 ਸ੍ਰੀ ਸਿੱਧੂ ਨੇ ਉਪਰੋਂਥਲੀ ਤਿੰਨ ਟਵੀਟ ਕਰਕੇ ਸਰਕਾਰ ਨੂੰ ਸਖਤ ਸੁਨੇਹਾ ਦਿੱਤਾ ਹੈ।  ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਸੂਬੇ ਦੇ ਵਿੱਤੀ ਹਾਲਾਤ ਦੀ ਗੱਲ ਕਰਦਿਆਂ ਕਿਹਾ, ‘ਸੂਬੇ ਦੇ ਸਰੋਤ ਸੂਬੇ ਦੇ ਖ਼ਜ਼ਾਨੇ ਵਿੱਚ ਕੌਣ ਵਾਪਸ ਲਿਆਵੇਗਾ ਤਾਂ ਜੋ ਇਹ ਨਿੱਜੀ ਜੇਬਾਂ ਵਿੱਚ ਨਾ ਚਲੇ ਜਾਣ।’ ਸ੍ਰੀ ਸਿੱਧੂ ਨੇ ਇਕ ਟਵੀਟ ਵਿੱਚ ਕਿਹਾ, ‘‘ਪੰਜਾਬ ਨੂੰ ਆਪਣੇ ਉਨ੍ਹਾਂ ਅਸਲ ਮੁੱਦਿਆਂ ’ਤੇ ਵਾਪਸ ਆਉਣਾ ਪਵੇਗਾ ਜਿਹੜੇ ਹਰ ਪੰਜਾਬੀ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਜੁੜੇ ਹੋਏ ਹਨ। ਅਸੀਂ ਵਿੱਤੀ ਐਮਰਜੈਂਸੀ ਦਾ ਸਾਹਮਣਾ ਕਿਵੇਂ ਕਰਾਂਗੇ ਜਿਹੜੀ ਸਾਡੇ ਸਾਹਮਣੇ ਮੂੰਹ ਅੱਡੀ ਖੜ੍ਹੀ ਹੈ? ਮੈਂ ਅਸਲ ਮੁੱਦਿਆਂ ’ਤੇ ਖੜ੍ਹਾ ਰਹਾਂਗਾ ਅਤੇ ਉਨ੍ਹਾਂ ਨੂੰ ਪਿੱਛੇ ਨਹੀਂ ਪੈਣ ਦੇਵਾਂਗਾ।’’ ਇਕ ਹੋਰ ਟਵੀਟ ਵਿੱਚ ਉਨ੍ਹਾਂ ਆਖ਼ਿਆ, ‘‘ਸਾਨੂੰ ਚੋਣ ਕਰਨੀ ਹੋਵੇਗੀ ਕਿ ਅਸੀਂ ਕੋਈ ਵੱਡਾ ਨੁਕਸਾਨ ਕਰ ਜਾਈਏ ਜਾਂ ਫ਼ਿਰ ਨੁਕਸਾਨ ਕੰਟਰੋਲ ਕਰਨ ਦੇ ਆਖ਼ਰੀ ਮੌਕੇ ਨੂੰ ਸਾਂਭ ਲਈਏ। ਪੰਜਾਬ ਦੇ ਸਰੋਤਾਂ ਨੂੰ ਪੰਜਾਬ ਦੇ ਖ਼ਜ਼ਾਨੇ ਵਿੱਚ ਲਿਆਉਣ ਲਈ ਕੌਣ ਅੱਗੇ ਆਵੇਗਾ ਤਾਂ ਜੋ ਇਹ ਨਿੱਜੀ ਜੇਬਾਂ ਵਿੱਚ ਨਾ ਜਾ ਸਮਾਉਣ। ਸੂਬੇ ਨੂੰ ਮੁੜ ਪੈਰਾਂ ਸਿਰ ਕਰਨ ਅਤੇ ਖੁਸ਼ਹਾਲੀ ਵੱਲ ਲਿਜਾਣ ਦੀ ਪਹਿਲਕਦਮੀ ਦੀ ਅਗਵਾਈ ਕੌਣ ਕਰੇਗਾ।’’ਨਵਜੋਤ ਸਿੰਘ ਸਿੱਧੂ ਨੇ ਕਿਹਾ, ‘‘ਧੁੰਦਲਕਾ ਹਟ ਜਾਣ ਦੇਈਏ, ਹਕੀਕਤ ਨੂੰ ਪੰਜਾਬ ਦੀ ਪੁਨਰ ਸੁਰਜੀਤੀ ਦੇ ਖਾਕੇ ’ਤੇ ਸੂਰਜ ਵਾਂਗ ਚਮਕਣ ਦਈਏ। ਉਨ੍ਹਾਂ ਨੂੰ ਪਿੱਛੇ ਹਟਾਈਏ ਜਿਹੜੇ ਨਿੱਜੀ ਸਵਾਰਥਾਂ ਦੀ ਰਾਖ਼ੀ ਕਰਦੇ ਹਨ। ਸਿਰਫ਼ ਉਸ ਰਾਹ ’ਤੇ ਧਿਆਨ ਕੇਂਦਰਿਤ ਕਰੀਏ ਜਿਹੜਾ ਸਾਨੂੰ ਉਸ ਪਾਸੇ ਲਿਜਾਏਗਾ ਜਿੱਥੇ ਜਿੱਤੇਗਾ ਪੰਜਾਬ, ਜਿੱਤੇਗੀ ਪੰਜਾਬੀਅਤ ਅਤੇ ਜਿੱਤੇਗਾ ਹਰ ਪੰਜਾਬੀ।’’ ਪਾਰਟੀ ਆਗੂਆਂ ਦਾ ਦੱਸਣਾ ਹੈ ਕਿ ਸ੍ਰੀ ਚੰਨੀ ਅਤੇ ਸ੍ਰੀ ਸਿੱਧੂ ਵਿਚਾਲੇ ਕਈ ਮੀਟਿੰਗਾਂ ਹੋਈਆਂ, ਜਿਨ੍ਹਾਂ ਵਿੱਚੋਂ ਕੁਝ ਵਿੱਚ ਹਾਈ ਕਮਾਨ ਦੇ ਪ੍ਰਤੀਨਿਧਾਂ ਸਣੇ ਕੁਝ ਹੋਰ ਆਗੂ ਵਿਚੋਲਗੀ ਕਰ ਚੁੱਕੇ ਹਨ। ਤਾਜ਼ਾ ਘਟਨਾਕ੍ਰਮ ਤੋਂ ਅਜਿਹਾ ਲੱਗਦਾ ਹੈ ਕਿ ਹੁਣ ਤੱਕ ਦੀਆਂ ਕੋਸ਼ਿਸ਼ਾਂ ਦੋਵਾਂ ਆਗੂਆਂ ਵਿਚਾਲੇ ਮਤਭੇਦ ਖਤਮ ਕਰਨ ’ਚ ਨਾਕਾਮ ਰਹੀਆਂ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੱਖੀਆਂ ਤੇ ਉਨ੍ਹਾਂ ਦੇ ਵਿਰੋਧੀਆਂ ਦਰਮਿਆਨ ਚੱਲ ਰਹੀ ਸ਼ਬਦੀ ਜੰਗ ਅੱਜ ਸ਼ਾਂਤ ਰਹੀ।

ਪੰਜਾਬ ਕਾਂਗਰਸ ’ਚ ਅਜਿਹੀ ਅਰਾਜਕਤਾ ਕਦੇ ਨਹੀਂ ਦੇਖੀ: ਮਨੀਸ਼ ਤਿਵਾੜੀ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਪੱਤਰਕਾਰ ਆਰੂਸਾ ਆਲਮ ਨਾਲ ਦੋਸਤੀ ਨੂੰ ਲੈ ਕੇ ਪ੍ਰਦੇਸ਼ ਕਾਂਗਰਸ ਦੇ ਆਗੂਆਂ ਤੇ ਉਨ੍ਹਾਂ (ਕੈਪਟਨ) ਵਿਚਾਲੇ ਤਿੱਖੀ ਦੂਸ਼ਣਬਾਜ਼ੀ ਵਿਚਾਲੇ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਅੱਜ ਕਿਹਾ ਕਿ ਉਨ੍ਹਾਂ ਪਾਰਟੀ ਦੀ ਸੂਬਾਈ ਇਕਾਈ ’ਚ ਅਜਿਹੀ ਅਰਾਜਕਤਾ ਕਦੀ ਨਹੀਂ ਦੇਖੀ। ਤਿਵਾੜੀ ਨੇ ਆਗੂਆਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਵਰਤੀ ਜਾ ਰਹੀ ਹੇਠਲੇ ਦਰਜੇ ਦੀ ਭਾਸ਼ਾ ’ਤੇ ਵੀ ਨਾਖੁਸ਼ੀ ਜ਼ਾਹਿਰ ਕੀਤੀ। ਤਿਵਾੜੀ ਨੇ ਸਵਾਲ ਕੀਤਾ ਕਿ ਕੀ ਪਾਰਟੀ ਨੂੰ ਲੱਗਦਾ ਹੈ ਕਿ ਰੋਜ਼ਾਨਾ ਅਜਿਹੀਆਂ ਚੀਜ਼ਾਂ ਹੋਣ ਨਾਲ ਲੋਕ ਨਿਰਾਸ਼ ਨਹੀਂ ਹੁੰਦੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਸੀ ਕਿ ਇਹ ਪਤਾ ਲਾਉਣ ਲਈ ਜਾਂਚ ਕੀਤੀ ਜਾਵੇਗੀ ਕਿ ਕੀ ਆਰੂਸਾ ਆਲਮ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨਾਲ ਸਬੰਧ ਹਨ। ਇਸ ਮਗਰੋਂ ਅਮਰਿੰਦਰ ਸਿੰਘ ਨੇ ਰੰਧਾਵਾ ’ਤੇ ਨਿੱਜੀ ਮਾਮਲਿਆਂ ’ਚ ਦਖਲ ਦੇਣ ਦਾ ਦੋਸ਼ ਲਾਇਆ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਇਸ ਮਾਮਲੇ ’ਚ ਕੈਪਟਨ ’ਤੇ ਦੋਸ਼ ਲਾਏ ਸਨ। ਮਨੀਸ਼ ਤਿਵਾੜੀ ਨੇ ਅੱਜ ਕਈ ਟਵੀਟ ਕਰਕੇ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ, ਨਸ਼ਿਆਂ ਦੀ ਸਮੱਸਿਆ ਤੇ ਬਿਜਲੀ ਖਰੀਦ ਸਮਝੌਤਿਆਂ ਵਰਗੇ ਮੁੱਦਿਆਂ ਦੀ ਜਾਂਚ ਦੀ ਪ੍ਰਗਤੀ ’ਤੇ ਸਵਾਲ ਚੁੱਕੇ। ਉਨ੍ਹਾਂ ਇੱਕ ਇੰਟਰਵਿਊ ’ਚ ਉਨ੍ਹਾਂ ਦਾ ਹਵਾਲਾ ਦੇਣ ਵਾਲੇ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੂੰ ਵੀ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ, ‘ਕਿਉਂਕਿ ਤੁਸੀਂ (ਰਾਵਤ) ਇਕ ਇੰਟਰਵਿਊ ’ਚ ਮੇਰਾ ਹਵਾਲਾ ਦਿੱਤਾ ਸੀ। ਮੈਂ ਵੀ ਤੁਹਾਡਾ ਉਦੋਂ ਤੋਂ ਸਨਮਾਨ ਕਰਦਾ ਹਾਂ ਕਿ ਜਦੋਂ ਮੈਂ ਐੱਨਐੱਸਯੂਆਈ ਦੀ ਅਗਵਾਈ ਕਰਦਾ ਸੀ ਤੇ ਤੁਸੀਂ ਕਾਂਗਰਸ ਦੀ ਅਗਵਾਈ ਕਰਦੇ ਸੀ। ਹਾਲਾਂਕਿ ਕਾਂਗਰਸ ’ਚ ਮੇਰੇ 40 ਸਾਲਾਂ ਤੋਂ ਵੱਧ ਦੇ ਸਮੇਂ ’ਚ ਮੈਂ ਅਜਿਹੀ ਅਰਾਜਕਤਾ ਕਦੀ ਨਹੀਂ ਦੇਖੀ ਜੋ ਅੱਜ ਪੰਜਾਬ ’ਚ ਚੱਲ ਰਹੀ ਹੈ।’ ਉਨ੍ਹਾਂ ਟਵੀਟ ਕੀਤਾ, ‘ਇੱਕ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੀ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਸਾਰੇ ਸਹਿਕਰਮੀ ਬੱਚਿਆਂ ਦੀ ਤਰ੍ਹਾਂ ਇੱਕ-ਦੂਜੇ ਨਾਲ ਜਨਤਕ ਤੌਰ ’ਤੇ ਝਗੜਦੇ ਹਨ। ਇੱਕ-ਦੂਜੇ ਖ਼ਿਲਾਫ਼ ਮਾੜੀ ਭਾਸ਼ਾ ਦੀ ਵਰਤੋਂ ਕਰਦੇ ਹਨ। ਪਿਛਲੇ ਪੰਜ ਮਹੀਨਿਆਂ ਤੋਂ ਪੰਜਾਬ ਕਾਂਗਰਸ ਬਨਾਮ ਪੰਜਾਬ ਕਾਂਗਰਸ ਹੈ। ਕੀ ਸਾਨੂੰ ਲੱਗਦਾ ਹੈ ਕਿ ਪੰਜਾਬ ਦੇ ਲੋਕ ਰੋਜ਼ਾਨਾ ਹੋਣ ਵਾਲੀਆਂ ਅਜਿਹੀਆਂ ਚੀਜ਼ਾਂ ਤੋਂ ਨਿਰਾਸ਼ ਨਹੀਂ ਹੁੰਦੇ?’ ਉਨ੍ਹਾਂ ਕਿਹਾ, ‘ਉਨ੍ਹਾਂ ਮੁੱਦਿਆਂ ’ਤੇ ਕਿੱਥੇ ਪ੍ਰਗਤੀ ਹੋਈ ਹੈ ਜਿਨ੍ਹਾਂ ਨੂੰ ਲੈ ਕੇ ਇਨ੍ਹਾਂ ਵਿਧਾਇਕਾਂ ਤੇ ਹੋਰਨਾਂ ਨੇ ਪ੍ਰਦਰਸ਼ਨ ਕੀਤੇ ਸੀ। ਨਸ਼ੀਲੇ ਪਦਾਰਥ, ਬਿਜਲੀ ਪੀਪੀਏ, ਰੇਤੇ ਦੀ ਨਾਜਾਇਜ਼ ਮਾਈਨਿੰਗ। ਕੀ ਸੰਘਰਸ਼ ਅੱਗੇ ਵਧਿਆ ਹੈ?’ -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਸ਼ਹਿਰ

View All