ਨਵਜੋਤ ਸਿੱਧੂ ਦੀ ਪ੍ਰਿਅੰਕਾ ਨਾਲ ਮੁਲਾਕਾਤ 19 ਨੂੰ
ਪੰਜਾਬ ਕਾਂਗਰਸ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਨੇਤਾ ਪ੍ਰਿਅੰਕਾ ਗਾਂਧੀ ਨਾਲ 19 ਦਸੰਬਰ ਨੂੰ ਮੁਲਾਕਾਤ ਕੀਤੀ ਜਾ ਰਹੀ ਹੈ। ਸਿੱਧੂ ਹਾਈ ਕਮਾਨ ਵੱਲੋਂ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਆਪਣਾ ਪੱਖ ਰੱਖਣਾ ਚਾਹੁੰਦੇ ਹਨ। ਦੂਜੇ ਪਾਸੇ ਕਾਂਗਰਸ...
Advertisement
ਪੰਜਾਬ ਕਾਂਗਰਸ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪਾਰਟੀ ਨੇਤਾ ਪ੍ਰਿਅੰਕਾ ਗਾਂਧੀ ਨਾਲ 19 ਦਸੰਬਰ ਨੂੰ ਮੁਲਾਕਾਤ ਕੀਤੀ ਜਾ ਰਹੀ ਹੈ। ਸਿੱਧੂ ਹਾਈ ਕਮਾਨ ਵੱਲੋਂ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਆਪਣਾ ਪੱਖ ਰੱਖਣਾ ਚਾਹੁੰਦੇ ਹਨ। ਦੂਜੇ ਪਾਸੇ ਕਾਂਗਰਸ ਹਾਈਕਮਾਨ ਨੇ ਡਾ. ਨਵਜੋਤ ਕੌਰ ਸਿੱਧੂ ਵੱਲੋਂ 500 ਕਰੋੜ ਰੁਪਏ ਦੇ ਬਿਆਨ ਦੀ ਜਾਂਚ ਲਈ ਉੱਚ-ਪੱਧਰੀ ਕਮੇਟੀ ਬਣਾ ਦਿੱਤੀ ਹੈ। ਇਸ ਕਮੇਟੀ ਦੀ ਅਗਵਾਈ ਪਾਰਟੀ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਕਰਨਗੇ। ਸੂਤਰ ਦੱਸਦੇ ਹਨ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਿੱਚ ਕਲੇਸ਼ ਤੋਂ ਹਾਈਕਮਾਨ ਨਾਰਾਜ਼ ਹੈ ਤੇ ਕਾਂਗਰਸ ਹਾਈਕਮਾਨ ਦੀ ਸਖ਼ਤੀ ਕਾਰਨ ਨਵਜੋਤ ਕੌਰ ਸਿੱਧੂ ਦੀ ਕਾਂਗਰਸ ’ਚੋਂ ਛੁੱਟੀ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਹਾਲਾਂਕਿ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਨੇ ਮੀਡੀਆ ਵਿੱਚ ਇਸ ਮੁੱਦੇ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।
Advertisement
Advertisement
×

