ਦਸ ਹਜ਼ਾਰ ਪ੍ਰਤੀ ਪਰਿਵਾਰ ਗੁਜ਼ਾਰਾ ਭੱਤਾ ਦੇਵੇਗਾ ਨਵਾਂ ਅਕਾਲੀ ਦਲ
ਪੰਜਾਬ ਵਿੱਚ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਮੱਦੇਨਜ਼ਰ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਬਾਰੇ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
Advertisement
ਪੰਜਾਬ ਵਿੱਚ ਹੜ੍ਹਾਂ ਕਰਕੇ ਹੋਏ ਨੁਕਸਾਨ ਦੇ ਮੱਦੇਨਜ਼ਰ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਬਾਰੇ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲੇ ਦਿਨ ਤੋਂ ਹੀ ਰਾਹਤ ਕੈਂਪ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਜ਼ਰੀਏ ਹੁਣ ਤੱਕ ਹਜ਼ਾਰਾਂ ਪੀੜਤ ਲੋਕਾਂ ਦੀ ਮਦਦ ਕੀਤੀ ਗਈ ਹੈ। ਹੁਣ ਪਾਰਟੀ ਵੱਲੋਂ ਅਗਾਮੀ ਦਿਨਾਂ ਵਿੱਚ ਲੋਕਾਂ ਦੀ ਮੁਸ਼ਕਲਾਂ ਨੂੰ ਦੇਖਦਿਆਂ ਲੋੜੀਂਦੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ 4500 ਲੋੜਵੰਦ ਪਰਿਵਾਰਾਂ ਨੂੰ 10,000 ਰੁਪਏ ਪ੍ਰਤੀ ਪਰਿਵਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। 1000 ਗੁਰੂ ਘਰਾਂ ਦੇ ਗ੍ਰੰਥੀ ਸਿੰਘਾਂ ਨੂੰ ਅਗਲੇ ਛੇ ਮਹੀਨਿਆਂ ਤੱਕ 5000 ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।
Advertisement
Advertisement
×