ਮੰਡੀ ਗੋਬਿੰਦਗੜ੍ਹ: ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਡਾ. ਸੰਦੀਪ ਸਿੰਘ ਅਤੇ ਉਪ ਪ੍ਰਧਾਨ ਡਾ. ਹਰਸ਼ ਸਦਾਵਰਤੀ ਨੇ ਇੱਥੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਭਾਰਤ ਸਰਕਾਰ ਨੇ ਨਵੀਂ ਸਿੱਖਿਆ ਨੀਤੀ-2020 ਰਾਹੀਂ ਇੱਕ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਨੂੰ ਯੂਨੀਵਰਸਿਟੀ ’ਚ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਕਈ ਸਾਲਾਂ ਤੋਂ ਸਿੱਖਿਆ, ਨਵੀਨਤਾ ਅਤੇ ਉੱਦਮਸ਼ੀਲਤਾ ਦੇ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ