DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਰਨੀਵਾਲਾ ਅਤੇ ਸਨੇਟਾ ’ਚ ਬਣਨਗੀਆਂ ਨਵੀਆਂ ਅਨਾਜ ਮੰਡੀਆਂ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 4 ਜਨਵਰੀ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐੱਸਏਐੱਸ ਨਗਰ (ਮੁਹਾਲੀ) ਦੇ ਪਿੰਡ ਸਨੇਟਾ ਅਤੇ ਫਾਜ਼ਿਲਕਾ ਜ਼ਿਲ੍ਹੇ...
  • fb
  • twitter
  • whatsapp
  • whatsapp
Advertisement

ਚੰਡੀਗੜ੍ਹ, 4 ਜਨਵਰੀ

ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐੱਸਏਐੱਸ ਨਗਰ (ਮੁਹਾਲੀ) ਦੇ ਪਿੰਡ ਸਨੇਟਾ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਦੋ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ। ਇਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਖੁੱਡੀਆਂ ਨੇ ਦੱਸਿਆ ਕਿ ਅਰਨੀਵਾਲਾ ਵਿਖੇ ਦਾਣਾ ਮੰਡੀ 12 ਏਕੜ ਜਦੋਂਕਿ ਸਨੇਟਾ ਵਿੱਚ ਮੰਡੀ 5 ਏਕੜ ਰਕਬੇ ਵਿੱਚ ਬਣਾਈ ਜਾਵੇਗੀ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਸੂਬੇ ਵਿੱਚ ਕੁੱਲ 1872 ਅਨਾਜ ਮੰਡੀਆਂ ਹਨ। ਕੈਬਨਿਟ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਨੂੰ ਇਨ੍ਹਾਂ ਅਨਾਜ ਮੰਡੀਆਂ ਦਾ ਨਿਰਮਾਣ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਅੰਨਦਾਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ। ਇਸ ਮੌਕੇ ਵਿਧਾਇਕ ਐੱਸਏਐੱਸ ਨਗਰ ਕੁਲਵੰਤ ਸਿੰਘ, ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਅਤੇ ਵਿਧਾਇਕ ਸ਼ੁਤਰਾਣਾ ਕੁਲਵੰਤ ਸਿੰਘ ਬਾਜ਼ੀਗਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇਏਪੀ ਸਿਨਹਾ, ਸਕੱਤਰ ਪੰਜਾਬ ਮੰਡੀ ਬੋਰਡ ਅੰਮ੍ਰਿਤ ਕੌਰ ਗਿੱਲ, ਵਧੀਕ ਸਕੱਤਰ ਖੇਤੀਬਾੜੀ ਰਾਹੁਲ ਗੁਪਤਾ, ਪੰਜਾਬ ਮੰਡੀ ਬੋਰਡ ਦੇ ਜੁਆਇੰਟ ਸਕੱਤਰ ਸ੍ਰੀਮਤੀ ਗੀਤਿਕਾ ਸਿੰਘ ਅਤੇ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Advertisement

Advertisement
×