‘ਆਪ’ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ
ਬਲਵਿੰਦਰ ਰੈਤ ਨੂਰਪੁਰ ਬੇਦੀ, 28 ਜਨਵਰੀ ਆਪ ਆਦਮੀ ਪਾਰਟੀ ਨੇ ਜ਼ਿਲ੍ਹਾ ਰੂਪਨਗਰ ਤੋਂ ਇਸਤਰੀ ਵਿੰਗ ਵਿੱਚ ਅੰਮ੍ਰਿਤਪਾਲ ਕੌਰ ਨਾਗਰਾ ਨੂੰ ਪ੍ਰਧਾਨ ਤੇ ਜਗਦੀਪ ਕੌਰ ਢੱਕੀ ਨੂੰ ਸਕੱਤਰ ਲਗਾਇਆ ਗਿਆ ਹੈ। ਇਹ ਨਿਯੁਕਤੀਆਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠ,...
ਬਲਵਿੰਦਰ ਰੈਤ
ਨੂਰਪੁਰ ਬੇਦੀ, 28 ਜਨਵਰੀ
ਆਪ ਆਦਮੀ ਪਾਰਟੀ ਨੇ ਜ਼ਿਲ੍ਹਾ ਰੂਪਨਗਰ ਤੋਂ ਇਸਤਰੀ ਵਿੰਗ ਵਿੱਚ ਅੰਮ੍ਰਿਤਪਾਲ ਕੌਰ ਨਾਗਰਾ ਨੂੰ ਪ੍ਰਧਾਨ ਤੇ ਜਗਦੀਪ ਕੌਰ ਢੱਕੀ ਨੂੰ ਸਕੱਤਰ ਲਗਾਇਆ ਗਿਆ ਹੈ। ਇਹ ਨਿਯੁਕਤੀਆਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠ, ਮੁੱਖ ਮੁੱਤਰੀ ਭਗਵੰਤ ਸਿੰਘ ਮਾਨ ਅਤੇ ਸਟੇਟ ਵਰਕਿੰਗ ਪ੍ਰਧਾਨ ਬੁੱਧ ਰਾਮ ਵੱਲੋਂ ਕੀਤੀਆਂ ਗਈਆਂ ਹਨ। ਇਸ ਮੌਕੇ ਨਵ ਨਿਯੁਕਤ ਜਿਲ੍ਹਾਂ ਸਕੱਤਰ ਜਗਦੀਪ ਕੌਰ ਢੱਕੀ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਹਰਪ੍ਰੀਤ ਸਿੰਘ ਕਾਹਲੋਂ ‘ਆਪ’ ਦੇ ਜ਼ਿਲ੍ਹਾ ਯੂਥ ਪ੍ਰਧਾਨ ਨਿਯੁਕਤ
ਰੂਪਨਗਰ/ ਨੂਰਪੁਰ ਬੇਦੀ: ਆਮ ਆਦਮੀ ਪਾਰਟੀ ਵੱਲੋਂ ਸੂਬੇ ਅੰਦਰ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਨੂੰ ਦਿੱਤੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ ਅਧੀਨ ਰੂਪਨਗਰ ਦੇ ਹਰਪ੍ਰੀਤ ਸਿੰਘ ਕਾਹਲੋਂ ਨੂੰ ਜ਼ਿਲ੍ਹਾ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕਮਿੱਕਰ ਸਿੰਘ ਡਾਢੀ ਦੀ ਥਾਂ ਨਿਯੁਕਤ ਕੀਤਾ ਗਿਆ ਹੈ ਤੇ ਸ੍ਰੀ ਡਾਢੀ ਨੂੰ ਕੁੱਝ ਸਮਾਂ ਪਹਿਲਾਂ ਮਾਰਕੀਟ ਕਮੇਟੀ ਸ੍ਰੀ ਆਨੰਦਪੁਰ ਸਾਹਿਬ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਸੀ। -ਪੱਤਰ ਪ੍ਰੇਰਕ