DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜਾਇਦਾਦਾਂ ਦੀ ਰਜਿਸਟਰੀ ਲਈ ਨਵੀਂ ਪ੍ਰਣਾਲੀ ਮੀਲ ਪੱਥਰ ਸਾਬਤ: ਮੁੰਡੀਆਂ

ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਜਾਇਦਾਦ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਤੇਜ਼ ਤੇ ਸਰਲ ਬਣਾਉਣ ਲਈ ਜੁਲਾਈ 2025 ਵਿੱਚ ਸ਼ੁਰੂ ਕੀਤੀ ਈਜ਼ੀ ਰਜਿਸਟਰੀ ਪ੍ਰਣਾਲੀ ਅਹਿਮ ਮੀਲ ਪੱਥਰ ਸਾਬਤ ਹੋਈ ਹੈ। ਨਵੀਂ ਰਜਿਸਟਰੇਸ਼ਨ ਪ੍ਰਣਾਲੀ ਤੋਂ 93 ਫ਼ੀਸਦ ਲਾਭਪਾਤਰੀ...

  • fb
  • twitter
  • whatsapp
  • whatsapp
Advertisement

ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਜਾਇਦਾਦ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਤੇਜ਼ ਤੇ ਸਰਲ ਬਣਾਉਣ ਲਈ ਜੁਲਾਈ 2025 ਵਿੱਚ ਸ਼ੁਰੂ ਕੀਤੀ ਈਜ਼ੀ ਰਜਿਸਟਰੀ ਪ੍ਰਣਾਲੀ ਅਹਿਮ ਮੀਲ ਪੱਥਰ ਸਾਬਤ ਹੋਈ ਹੈ। ਨਵੀਂ ਰਜਿਸਟਰੇਸ਼ਨ ਪ੍ਰਣਾਲੀ ਤੋਂ 93 ਫ਼ੀਸਦ ਲਾਭਪਾਤਰੀ ਸੰਤੁਸ਼ਟ ਹੋਏ ਹਨ, ਜਿਨ੍ਹਾਂ ਦੀ ਸਮੇਂ ਸਿਰ ਰਜਿਸਟਰੇਸ਼ਨ ਹੋਈ ਅਤੇ ਉਨ੍ਹਾਂ ਨੂੰ ਵਾਧੂ ਪੈਸੇ ਵੀ ਨਹੀਂ ਖਰਚਣੇ ਪਏ। ਉਨ੍ਹਾਂ ਕਿਹਾ ਕਿ ਪਹਿਲਾਂ ਰਜਿਸਟਰੇਸ਼ਨ ਕਰਾਉਣ ਲਈ ਲੋਕਾਂ ਨੂੰ ਸਾਰਾ-ਸਾਰਾ ਦਿਨ ਧੱਕੇ ਖਾਣੇ ਪੈਂਦੇ ਸਨ, ਪਰ ਹੁਣ ਵੱਡੀ ਗਿਣਤੀ ਲੋਕ 30 ਤੋਂ 40 ਮਿੰਟ ਵਿੱਚ ਰਜਿਸਟਰੇਸ਼ਨ ਕਰਵਾ ਕੇ ਵਿਹਲੇ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦਫ਼ਤਰ ਜਾਣ ਦੀ ਜ਼ਰੂਰਤ ਵੀ ਘਟੀ ਹੈ। ਸਥਿਤੀ ਸਬੰਧੀ ਵੱਟਸਐਪ ਅਪਡੇਟ ਨਾਲ ਅਰਜ਼ੀਆਂ ਨੂੰ ਟਰੈਕ ਕਰਨ ਲਈ ਏਜੰਟਾਂ ’ਤੇ ਨਿਰਭਰਤਾ ਹੋਰ ਘਟ ਗਈ ਹੈ ਅਤੇ ਜ਼ਿਆਦਾਤਰ ਮਾਮਲਿਆਂ ਵਿੱਚ ਰਜਿਸਟਰਡ ਡੀਡ ਇੱਕ ਵਾਰ ਜਾਣ ਨਾਲ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ। ਮੁੰਡੀਆਂ ਨੇ ਕਿਹਾ ਕਿ ਔਨਲਾਈਨ ਡੀਡ ਤਿਆਰ ਕਰਨ ਅਤੇ ਫੀਸ ਭੁਗਤਾਨ ਤੋਂ ਲੈ ਕੇ ਮੁੱਢਲੀ-ਜਾਂਚ, ਪਹਿਲਾਂ ਆਉ-ਪਹਿਲਾਂ ਜਾਉ (ਐੱਫ ਆਈ ਐੱਫ ਓ) ਫਾਈਲ ਪ੍ਰੋਸੈਸਿੰਗ, ਡਿਜੀਟਲ ਫਰਦ ਜਨਰੇਸ਼ਨ, ਈ-ਕੇਵਾਈਸੀ ਵੈਰੀਫਿਕੇਸ਼ਨ, ਟੋਕਨ ਪ੍ਰਬੰਧਨ ਸਿਸਟਮ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਨਵੀਂ ਪ੍ਰਣਾਲੀ ਨੇ ਸਟੈਂਪ ਡਿਊਟੀ ਅਤੇ ਰਜਿਸਟਰੇਸ਼ਨ ਫੀਸ ਦੇ ਭੁਗਤਾਨ ਨੂੰ ਸੁਚਾਰੂ ਬਣਾਇਆ ਹੈ। ਈਜ਼ੀ ਰਜਿਸਟਰੀ ਤਹਿਤ ਇੱਕ ਵੱਡਾ ਤਕਨੀਕੀ ਸੁਧਾਰ ਜਮ੍ਹਾਂਬੰਦੀ ਪੋਰਟਲ ਦਾ ਈਜ਼ੀ ਰਜਿਸਟਰੀ ਪੋਰਟਲ ਨਾਲ ਏਕੀਕਰਣ ਹੈ। ਇਸ ਨਾਲ ਕਿਊ ਆਰ ਕੋਡ ਰਾਹੀਂ ਡਿਜੀਟਲ ਫਰਦ ਆਟੋਮੈਟਿਕਲੀ ਤਿਆਰ ਹੋ ਜਾਂਦੀ ਹੈ। ਬਿਨੈਕਾਰਾਂ ਨੂੰ ਹੁਣ ਫਰਦ ਮੈਨੂਅਲ ਅਪਲੋਡ ਕਰਨ ਦੀ ਲੋੜ ਨਹੀਂ ਹੈ।

Advertisement
Advertisement
×