ਪਰਮਜੀਤ ਸਿੰਘ
ਫਾਜ਼ਿਲਕਾ, 19 ਜਨਵਰੀ
ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਖ਼ਬਰ ’ਚ ਦਾਅਵਾ ਕੀਤਾ ਗਿਆ ਹੈ ਕਿ ਕਾਂਗਰਸ ਦੇ ਵਿਧਾਇਕ ਦਵਿੰਦਰ ਘੁਬਾਇਆ ਭਾਜਪਾ ’ਚ ਸ਼ਾਮਲ ਹੋਣਗੇ। ਇਹ ਖ਼ਬਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਤਾਂ ਵਿਧਾਇਕ ਦਵਿੰਦਰ ਘੁਬਾਇਆ ਨੂੰ ਲਗਾਤਾਰ ਫੋਨ ਆਉਣੇ ਸ਼ੁਰੂ ਹੋ ਗਏ ਜਿਸ ਕਾਰਨ ਉਨ੍ਹਾਂ ਨੂੰ ਮੀਡੀਆ ਸਾਹਮਣੇ ਆ ਕੇ ਸਪਸ਼ੱਟੀਕਰਨ ਦੇਣਾ ਪਿਆ ਕਿ ਇਹ ਸਭ ਅਫਵਾਹ ਹੈ ਅਤੇ ਉਹ ਕਾਂਗਰਸ ਛੱਡ ਕੇ ਭਾਜਪਾ ’ਚ ਨਹੀਂ ਜਾ ਰਹੇ।
ਇਸ ਸਬੰਧੀ ਕਾਂਗਰਸ ਦੇ ਫਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਘੁਬਾਇਆ ਨੇ ਕਿਹਾ ਕਿ ਉਸ ਦੀ ਵੱਧ ਰਹੀ ਹਰਮਨਪਿਆਰਤਾ ਨੂੰ ਢਾਹ ਲਾਉਣ ਲਈ ਵਿਰੋਧੀਆਂ ਵੱਲੋਂ ਇਸ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਘੁਬਾਇਆ ਦੇ ਸਪੱਸ਼ਟੀਕਰਨ ਆਉਣ ਤੋਂ ਬਾਅਦ ਲੋਕ ਚਰਚਾ ਠੰਢੀ ਪਈ।