ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਰਾਹੁਲ ਖ਼ਿਲਾਫ਼ ਅਗਲੀ ਸੁਣਵਾਈ 18 ਜੁਲਾਈ ਨੂੰ

ਸੰਭਲ: ਸੰਭਲ ਜ਼ਿਲ੍ਹੇ ਦੀ ਅਦਾਲਤ ਨੇ ਅੱਜ ਵਿਵਾਦਤ ਬਿਆਨ ਦੇ ਮਾਮਲੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਸੁਣਵਾਈ ਦੀ ਅਗਲੀ ਤਰੀਕ 18 ਜੁਲਾਈ ਤੈਅ ਕੀਤੀ ਹੈ। ਪਟੀਸ਼ਨਕਰਤਾ ਹਿੰਦੂ ਸ਼ਕਤੀ ਦਲ ਦੀ ਪ੍ਰਧਾਨ ਸਿਮਰਨ ਗੁਪਤਾ ਦੇ ਵਕੀਲ ਸਚਿਨ ਗੁਪਤਾ ਨੇ ਕਿਹਾ...
Advertisement

ਸੰਭਲ: ਸੰਭਲ ਜ਼ਿਲ੍ਹੇ ਦੀ ਅਦਾਲਤ ਨੇ ਅੱਜ ਵਿਵਾਦਤ ਬਿਆਨ ਦੇ ਮਾਮਲੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਸੁਣਵਾਈ ਦੀ ਅਗਲੀ ਤਰੀਕ 18 ਜੁਲਾਈ ਤੈਅ ਕੀਤੀ ਹੈ। ਪਟੀਸ਼ਨਕਰਤਾ ਹਿੰਦੂ ਸ਼ਕਤੀ ਦਲ ਦੀ ਪ੍ਰਧਾਨ ਸਿਮਰਨ ਗੁਪਤਾ ਦੇ ਵਕੀਲ ਸਚਿਨ ਗੁਪਤਾ ਨੇ ਕਿਹਾ ਕਿ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਆਰਤੀ ਫੌਜਦਾਰ ਨੇ ਸੁਣਵਾਈ ਦੀ ਅਗਲੀ ਤਰੀਕ 18 ਜੁਲਾਈ ਨਿਰਧਾਰਤ ਕੀਤੀ ਹੈ। ਪਟੀਸ਼ਨਕਰਤਾ ਗੁਪਤਾ ਨੇ ਕਿਹਾ ਕਿ 15 ਜਨਵਰੀ ਨੂੰ ਦਿੱਲੀ ਵਿੱਚ ਕਾਂਗਰਸ ਦੇ ਨਵੇਂ ਹੈੱਡਕੁਆਰਟਰ ਦੇ ਉਦਘਾਟਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਸੀ, ‘ਸਾਡੀ ਲੜਾਈ ਸਿਰਫ਼ ਆਰਐੱਸਐੱਸ ਅਤੇ ਭਾਜਪਾ ਨਾਲ ਨਹੀਂ, ਸਗੋਂ ਭਾਰਤ ਰਾਜ ਨਾਲ ਹੈ।’ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਇਸ ਬਿਆਨ ਨਾਲ ਦੇਸ਼ ਭਰ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪੁੱਜੀ ਹੈ। -ਪੀਟੀਆਈ

Advertisement
Advertisement