ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਅਗਲੀ ਸੁਣਵਾਈ 1 ਅਗਸਤ ਨੂੰ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੇ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਮੁਹਾਲੀ ਦੀ ਅਦਾਲਤ ਵਿੱਚੋਂ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਅਦਾਲਤ ਵਿੱਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ...
Advertisement
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੇ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਮੁਹਾਲੀ ਦੀ ਅਦਾਲਤ ਵਿੱਚੋਂ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਅਦਾਲਤ ਵਿੱਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ’ਤੇ ਸਰਕਾਰੀ ਅਤੇ ਬਚਾਅ ਪੱਖ ਦਰਮਿਆਨ ਲਗਪਗ ਚਾਰ ਘੰਟੇ ਬਹਿਸ ਹੋਈ। ਅਦਾਲਤ ਵੱਲੋਂ ਇਸ ਮਾਮਲੇ ਉੱਤੇ ਹੁਣ ਅਗਲੀ ਸੁਣਵਾਈ ਪਹਿਲੀ ਅਗਸਤ ਨੂੰ ਤੈਅ ਕੀਤੀ ਗਈ ਹੈ।
Advertisement
Advertisement