ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 21 ਜਨਵਰੀ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਜਲਾਲਾਬਾਦ ਵਿੱਚ ਮੋਟਰਸਾਈਕਲ ਆਈਈਡੀ ਧਮਾਕੇ ਦੇ ਮਾਮਲੇ ਵਿੱਚ ਜਾਂਚ ਦੀ ਕਾਰਵਾਈ ਤਹਿਤ ਪੰਜਾਬ ਦੀਆਂ ਕਈ ਥਾਵਾਂ ’ਤੇ ਅੱਜ ਛਾਪੇ ਮਾਰੇ ਗਏ ਹਨ। ਏਜੰਸੀ ਦੇ ਬੁਲਾਰੇ ਨੇ ਦੱਸਿਆ ਕਿ ਐੱਨਆਈਏ ਦੀਆਂ ਟੀਮਾਂ ਨੇ ਤਰਨ ਤਾਰਨ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਛਾਣਬੀਨ ਕੀਤੀ ਹੈ। ਇਸ ਦੌਰਾਨ ਇਲੈਕਟ੍ਰਾਨਿਕ ਉਪਕਰਨ ,ਅਸਲਾ, ਦਸਤਾਵੇਜ਼ ਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਇਸ ਧਮਾਕੇ ਦੇ ਸਬੰਧ ਵਿੱਚ ਪੰਜਾਬ ਪੁਲੀਸ ਨੇ 16 ਸਤੰਬਰ 2021 ਨੂੰ ਕੇਸ ਦਰਜ ਕੀਤਾ ਸੀ।