ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 21 ਨਵੰਬਰ
ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਸਟਲ ਵਿੱਚ ਨਾਇਜੀਰੀਆ ਦੇ ਇੱਕ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਅਲੈਕਸ (25) ਵਜੋਂ ਹੋਈ ਹੈ। ਉਹ ਕੰਪਿਊਟਰ ਸਾਇੰਸ ਵਿਭਾਗ ਦਾ ਵਿਦਿਆਰਥੀ ਸੀ। ਉਸ ਨੇ ਬੀਤੀ ਰਾਤ ਹੋਸਟਲ ਦੇ ਕਮਰੇ ਵਿਚ ਪੱਖੇ ਨਾਲ ਫਾਹਾ ਲੈ ਲਿਆ ਹੈ। ਖੁਦਕੁਸ਼ੀ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲੀ। ਮਾਮਲੇ ਦੀ ਜਾਂਚ ਕਰ ਰਹੇ ਚੌਕੀ ਮਾਹਲ ਦੇ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਕਮਰੇ ’ਚੋਂ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਦਿੱਲੀ ਸਥਿਤ ਨਾਇਜੀਰੀਆ ਦੇ ਸਫਾਰਤਖਾਨੇ ਨੂੰ ਸੂਚਿਤ ਕਰ ਦਿੱਤਾ ਹੈ। ਉਸ ਦੇ ਪਰਿਵਾਰ ਦੀ ਆਮਦ ਤੋਂ ਬਾਅਦ ਹੀ ਇਸ ਬਾਰੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲੀਸ ਨੇ ਉਸ ਦਾ ਫੋਨ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।