ਪੂਰੇ ਪੰਜਾਬ ’ਚ ਰਾਤ ਦੇ ਕਰਫਿਊ ਦਾ ਐਲਾਨ

ਪੂਰੇ ਪੰਜਾਬ ’ਚ ਰਾਤ ਦੇ ਕਰਫਿਊ ਦਾ ਐਲਾਨ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਅਗਸਤ

ਪੰਜਾਬ ਸਰਕਾਰ ਨੇ ਕੋਵਿਡ ਕੇਸਾਂ ਵਿੱਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਅੱਜ ਮਹਾਮਾਰੀ ਦੇ ਫੈਲਾਅ ’ਤੇ ਕਾਬੂ ਪਾਉਣ ਲਈ ਹੋਰ ਕਦਮਾਂ ਦੇ ਨਾਲ-ਨਾਲ ਸੂਬੇ ਦੇ ਸਾਰੇ ਸ਼ਹਿਰਾਂ ’ਚ ਰਾਤ 9 ਵਜੇ ਤੋਂ ਸਵੇਰ 5 ਵਜੇ ਤੱਕ ਕਰਫਿਊ ਲਾਉਣ  ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਵੱਡੇ ਸ਼ਹਿਰਾਂ ਦੀ ਸੈਕਟਰ ਅਧਾਰਿਤ ਵੰਡ ਅਤੇ ਹਰ ਸੈਕਟਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਦੀ  ਸੰਪਰਕ ’ਚ ਆਏ ਵਿਅਕਤੀਆਂ ਦਾ ਪਤਾ ਲਾਉਣ ’ਚ ਸਹਾਇਤਾ ਲਈ ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨ ਦਾ ਐਲਾਨ ਕੀਤਾ ਪਰ ਉਦਯੋਗਾਂ ਨੂੰ ਇਸ ਤੋਂ ਛੋਟ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਐਲਾਨ ਕੀਤਾ ਕਿ ਹਰ ਮੈਰਿਜ  ਪੈਲੇਸ, ਰੈਸਟੋਰੈਂਟ, ਦਫ਼ਤਰ ਜਿੱਥੇ 10 ਤੋਂ ਵਧੇਰੇ ਲੋਕ ਇਕੱਠੇ  ਹੁੰਦੇ ਹਨ, ਵੱਲੋਂ ਇਕ ਕੋਵਿਡ ਨਿਗਰਾਨ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਕਰੋਨਾ ਤੋਂ ਸੁਰੱਖਿਆ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸਮਾਜਿਕ ਪੱਧਰ ’ਤੇ  ਜ਼ਿਆਦਾ ਲੋਕਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੇ ਟੈਸਟ ਆਉਂਦੇ ਹਫ਼ਤੇ ’ਚ ਕੀਤੇ ਜਾਣਗੇ ਅਤੇ ਸਿਹਤ, ਪੁਲੀਸ ਅਤੇ ਹੋਰ ਵਿਭਾਗਾਂ ਦੇ ਕਰੋਨਾ ’ਤੇ ਜਿੱਤ ਪਾਉਣ ਵਾਲਿਆਂ ਦੀ ਮੂਹਰਲੀ ਕਤਾਰ ਵਿੱਚ ਡਿਊਟੀ ਲਗਾਈ ਜਾਵੇਗੀ।  ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਆਪਣਾ ਮੁੜ ਟੈਸਟ ਕਰਵਾਇਆ ਗਿਆ ਹੈ। 

ਨਕਲੀ ਕੀਟਨਾਸ਼ਕਾਂ/ਖਾਦਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ

ਮੁੱਖ ਮੰਤਰੀ ਨੇ ਨਕਲੀ ਕੀਟਨਾਸ਼ਕਾਂ/ਖਾਦਾਂ ਦੀ ਵਿਕਰੀ ਨੂੰ ਰੋਕਣ ਲਈ ਮਹੀਨਾ ਭਰ ਚੱਲਣ ਵਾਲੀ ਵਿਸ਼ੇਸ਼ ਮੁਹਿੰਮ ਵਿੱਢਣ ਦਾ ਐਲਾਨ ਕੀਤਾ। ਕੋਟਸੁਖੀਆ ਦੇ ਜਸਵਿੰਦਰ ਬਰਾੜ ਨੇ ਕਿਹਾ ਸੀ ਕਿ ਸਮਾਜ ਵਿਰੋਧੀ ਅਨਸਰ ਨਕਲੀ ਖਾਦਾਂ ਵੇਚ ਕੇ ਕਿਸਾਨਾਂ ਦੀ ਲੁੱਟ ਕਰ ਰਹੇ ਹਨ। ਜ਼ਹਿਰੀਲੀ ਸ਼ਰਾਬ ਮਾਮਲੇ ਵਿਰੁੱਧ ਧਰਨਿਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਵੱਡਾ ਹੋਵੇ ਜਾਂ ਛੋਟਾ ਪਰ ਵਿਰੋਧੀ ਪਾਰਟੀਆਂ ਇਸ ਨਕਲੀ ਸ਼ਰਾਬ ਦੇ ਦੁਖਾਂਤ ਤੋਂ ਰਾਜਸੀ ਲਾਹਾ ਖੱਟਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਸਬ ਕਮੇਟੀ ਸੂਬੇ ਵਿੱਚ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਢੰਗ-ਤਰੀਕੇ ਕੱਢਣ ਲਈ ਰਾਹ ਦੇਖ ਰਹੀ ਹੈ। ਉਨ੍ਹਾਂ ਲਿਬਨਾਨ ਵਿੱਚ ਫਸੇ ਪੰਜਾਬੀਆਂ ਦਾ ਮਾਮਲਾ ਭਾਰਤ ਸਰਕਾਰ ਕੋਲ ਉਠਾਉਣ ਦੀ ਗੱਲ ਵੀ ਆਖੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All