ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 3 ਅਪਰੈਲ
ਇਤਿਹਾਸਕ ਅਸਥਾਨ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਅੱਜ ਨੌਵੇਂ ਪਾਤਸ਼ਾਹ ਸਾਹਿਬ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਫੇਰੀਆਂ ਸ਼ੁਰੂ ਕੀਤੀਆਂ ਗਈਆਂ। ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਕੀਤੀ। ਪਹਿਲੀ ਰਾਤਰੀ ਫੇਰੀ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਆਰੰਭ ਹੋ ਕੇ ਮੇਨ ਬਾਜ਼ਾਰ, ਵੀ ਆਈ ਪੀ ਸੜ੍ਹਕ, ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਹੁੰਦੀ ਹੋਈ ਸ਼ੁਰੂਆਤੀ ਸਥਾਨ ’ਤੇ ਆ ਕੇ ਸਮਾਪਤ ਹੋਈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਥੇ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਜੀ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਜ਼ਿਕਰਯੋਗ ਹੈ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ 1 ਮਈ ਨੂੰ ਮਨਾਇਆ ਜਾ ਰਿਹਾ ਹੈ।