DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Nihang Sikhs Bathinda: ਪ੍ਰਾਰਥਨਾ ਸਭਾ ਦੀ ਆੜ ’ਚ ਧਰਮ ਪਰਿਵਰਤਨ ਦੇ ਦੋਸ਼

28 ਅਕਤੂਬਰ ਦੇ ਸਮਾਗਮ ’ਤੇ ਵਿਵਾਦ; ਨਿਹੰਗ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ

  • fb
  • twitter
  • whatsapp
  • whatsapp
featured-img featured-img
ਜਥੇਬੰਦੀਆਂ ਦੇ ਨੁਮਾਇੰਦੇ ਏਡੀਸੀ ਨੂੰ ਮੰਗ ਪੱਤਰ ਦਿੰਦੇ ਹੋਏ।
Advertisement

ਇੱਥੇ ਬੀਬੀ ਵਾਲਾ ਰੋਡ ’ਤੇ ਸਥਿਤ ਪੁੱਡਾ ਗਰਾਊਂਡ ਵਿੱਚ 28 ਅਕਤੂਬਰ ਨੂੰ ਈਸਾਈ ਭਾਈਚਾਰੇ ਵੱਲੋਂ ਹੋਣ ਵਾਲੀ ‘ਪ੍ਰਾਰਥਨਾ ਸਭਾ’ ਦੀ ਕੁਝ ਜਥੇਬੰਦੀਆਂ ਵੱਲੋਂ ਮੁਖ਼ਾਲਫ਼ਤ ਕੀਤੀ ਗਈ ਹੈ। ਇਸ ਨੂੰ ‘ਧਰਮ ਪਰਿਵਰਤਨ ਸੰਮੇਲਨ’ ਗਰਦਾਨਦਿਆਂ ਕੌਮਾਂਤਰੀ ਹਿੰਦੂ ਸਿੱਖ ਮਹਾਸਭਾ ਨੇ ਨਿਹੰਗ ਸਿੰਘ ਜਥੇਬੰਦੀਆਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੀ ਗ਼ੈਰ-ਮੌਜੂਦਗੀ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਗੁਰਜਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਮਾਗਮ ਨੂੰ ਰੋਕਿਆ ਜਾਵੇ ਅਤੇ ਮਾਮਲੇ ਦੀ ਜਾਂਚ ਕਰਕੇ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

ਮਹਾਸਭਾ ਦੇ ਜਨਰਲ ਸਕੱਤਰ ਅਤੇ ਭਾਜਪਾ ਆਗੂ ਸੁਖਪਾਲ ਸਿੰਘ ਸਰਾਂ ਨੇ ਦੋਸ਼ ਲਾਇਆ ਕਿ ਕੁਝ ਲੋਕ ਈਸਾਈ ਧਰਮ ਦੇ ਨਾਂ ’ਤੇ ਪ੍ਰਾਰਥਨਾ ਸਭਾਵਾਂ ਕਰਵਾ ਕੇ ਭੋਲੇ-ਭਾਲੇ ਹਿੰਦੂਆਂ ਅਤੇ ਸਿੱਖਾਂ ਨੂੰ ਕਥਿਤ ਤੌਰ ’ਤੇ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਾਦੂ-ਟੂਣੇ, ਭੂਤ-ਪ੍ਰੇਤ ਅਤੇ ਬਿਮਾਰੀਆਂ ਠੀਕ ਕਰਨ ਦੇ ਦਾਅਵਿਆਂ ਦੀ ਆੜ ਵਿੱਚ ਲੋਕਾਂ ਨੂੰ ਪ੍ਰਭਾਵਿਤ ਕਰਨਾ ਜਾਂ ਕਿਸੇ ਲਾਲਚ ਦੇ ਆਧਾਰ ’ਤੇ ਧਰਮ ਪਰਿਵਰਤਨ ਕਰਵਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਾਂ ਨੇ ਇਹ ਵੀ ਸਵਾਲ ਉਠਾਇਆ ਕਿ ਅਜਿਹੇ ਵਿਵਾਦਤ ਦੱਸੇ ਜਾ ਰਹੇ ਸਮਾਗਮ ਲਈ ਸਰਕਾਰੀ ਜ਼ਮੀਨ ਮੁਹੱਈਆ ਕਰਵਾਉਣ ਦੀ ਕੀ ਲੋੜ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਮਾਗਮ ਸਬੰਧੀ ਤੱਥਾਂ ਦੀ ਜਾਂਚ ਕਰਕੇ ਢੁੱਕਵੇਂ ਕਦਮ ਚੁੱਕੇ ਜਾਣ।

Advertisement

ਪ੍ਰਸ਼ਾਸਨ ਨੂੰ ਦਿੱਤੀ ਵਿਰੋਧ ਦੀ ਚਿਤਾਵਨੀ

ਇਸ ਮੌਕੇ 96 ਕਰੋੜੀ ਖ਼ਾਲਸਾ ਦਲ ਦੇ ਜਥੇਦਾਰ ਸਰਬਜੀਤ ਸਿੰਘ ਬੁੱਢਾ ਦਲ ਸ੍ਰੀ ਦਮਦਮਾ ਸਾਹਿਬ ਅਤੇ ਬਾਬਾ ਬਲਮ ਸਿੰਘ ਸ੍ਰੀ ਦਸਮੇਸ਼ ਤਰਨਾ ਦਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਸਮਾਗਮ ਨੂੰ ਰੋਕਣ ਅਤੇ ਕਥਿਤ ਦੋਸ਼ਾਂ ਦੀ ਜਾਂਚ ਕਰਕੇ ਕਾਰਵਾਈ ਕਰਨ ਵੱਲ ਧਿਆਨ ਨਾ ਦਿੱਤਾ, ਤਾਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮਾਜ ਦੇ ਹੋਰ ਲੋਕ ਆਪਣੇ ਪੱਧਰ ’ਤੇ ਇਸ ਦਾ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਪੈਦਾ ਹੋਣ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

Advertisement

ਮੰਗ ਪੱਤਰ ਸੌਂਪਣ ਸਮੇਂ ਗੁਰਦੁਆਰਾ ਸਿਵਲ ਲਾਈਨਜ਼ ਦੇ ਪ੍ਰਧਾਨ ਮਿੱਠੂ ਸਿੰਘ, ਗੁਰਦੁਆਰਾ ਸਿੰਘ ਸਭਾ ਦੇ ਜਨਰਲ ਸਕੱਤਰ ਹਰਦੀਪ ਸਿੰਘ ਬਿੱਟੂ, ਆਸ਼ੂਤੋਸ਼ ਤਿਵਾੜੀ, ਸੰਦੀਪ ਅਗਰਵਾਲ, ਨਿਤਿਨ ਗੋਇਲ, ਬਬੂਨਾ ਪ੍ਰਸਾਦ, ਅਜੈ ਗੋਇਲ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।

Advertisement
×