ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਿਹੰਗ ਸਿੰਘਾਂ ਨੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਮਹੱਲਾ ਕੱਢਿਆ

ਗਤਕੇ ਦੇ ਦਿਖਾਏ ਜੌਹਰ; ਘੋਡ਼ਿਆਂ ਦੇ ਕਰਤੱਬ ਦੇਖਣ ਲੲੀ ਪੁੱਜੇ ਵੱਡੀ ਗਿਣਤੀ ਲੋਕ
ਕਰਤੱਬ ਦੇਖਣ ਆਏ ਲੋਕ ਜ਼ਖ਼ਮੀ ਨਿਹੰਗ ਸਿੰਘ ਜਦੋਂ ਦੋ, ਤਿੰਨ ਅਤੇ ਚਾਰ ਘੋੜਿਆਂ ’ਤੇ ਖੜ੍ਹੇ ਹੋ ਕੇ ਕਰਤੱਬ ਦਿਖਾ ਰਹੇ ਸਨ ਤਾਂ ਕੁਝ ਲੋਕ ਮੈਦਾਨ ਵਿੱਚ ਆ ਗਏ। ਇਸ ਕਾਰਨ ਦੌੜਦੇ ਹੋਏ ਘੋੜੇ ਉਨ੍ਹਾਂ ’ਤੇ ਚੜ੍ਹ ਗਏ। ਇਸ ਕਾਰਨ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
Advertisement

ਜਗਤਾਰ ਸਿੰਘ ਲਾਂਬਾ/ ਜਸਬੀਰ ਸਿੰਘ ਸੱਗੂ

ਸਮੂਹ ਨਿਹੰਗ ਸਿੰਘ ਦਲਾਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਵੱਲੋਂ ਅਰਦਾਸ ਕਰਨ ਉਪਰੰਤ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਬੁਰਜ ਬਾਬਾ ਫੂਲਾ ਸਿੰਘ ਅਕਾਲੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਤੋਂ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦੇ ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਮਹੱਲਾ ਕੱਢਿਆ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਵਿੱਚ ਅਖੰਡ ਪਾਠਾਂ ਦੇ ਭੋਗ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ, ਤੇ ਨਿਹੰਗ ਬਾਬਾ ਹਰਜੀਤ ਸਿੰਘ ਨੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਕੀਤੀਆਂ। ਬਾਬਾ ਇੰਦਰ ਸਿੰਘ ਬੁੱਢਾ ਦਲ ਦੇ ਇਤਿਹਾਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸਮੂਹ ਦਲਾਂ ਦੇ ਨਿਸ਼ਾਨਾਂ ਨੂੰ ਸਿਰੋਪੇ ਤੇ ਫੁੱਲਾਂ ਨਾਲ ਸਨਮਾਨਿਆ ਗਿਆ। ਇਸ ਦੌਰਾਨ ਵੱਖ-ਵੱਖ ਦਲਾਂ ਦੇ ਨਿਸ਼ਾਨਚੀਆਂ, ਨਗਾਰਚੀਆਂ, ਚੌਬਦਾਰਾਂ, ਗੁਰਜ ਵਾਲੇ ਸਿੰਘਾਂ, ਗ੍ਰੰਥੀਆਂ, ਕਥਾਵਾਚਕਾਂ ਅਤੇ ਮੁਖੀ ਜਥੇਦਾਰਾਂ ਦਾ ਸਨਮਾਨ ਕੀਤਾ ਗਿਆ। ਗੁਰਦੁਆਰਾ ਮੱਲ ਅਖਾੜਾ ਸਾਹਿਬ ਤੋਂ ਮਹੱਲਾ ਆਰੰਭ ਹੋਣ ਸਮੇਂ ਹਾਥੀਆਂ ਤੇ ਬੈਂਡ ਵਾਜਿਆਂ ਨਾਲ ਸਲਾਮੀ ਦਿੱਤੀ ਗਈ।

Advertisement

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿੱਚ ਅਰਦਾਸ ਕਰਨ ਉਪਰੰਤ ਬਾਬਾ ਬਲਬੀਰ ਸਿੰਘ ਨੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੌਜਵਾਨਾਂ ਵੱਲੋਂ ਨਸ਼ਾ ਕਰਨ ’ਤੇ ਚਿੰਤਾ ਪ੍ਰਗਟਾਈ। ਮਹੱਲੇ ਵਿੱਚ ਨਿਹੰਗ ਸਿੰਘਾਂ ਨੇ ਜੰਗੀ ਮਾਹੌਲ ਦਾ ਦ੍ਰਿਸ਼ ਸਿਰਜਿਆ। ਮਹੱਲੇ ਦੇ ਅੱਗੇ ਗਤਕਾ ਕੋਚ ਬਾਬਾ ਦਰਸ਼ਨ ਸਿੰਘ ਪਟਿਆਲਾ ਅਤੇ ਭਾਈ ਸੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਗਤਕਾ ਖਿਡਾਰੀਆਂ ਨੇ ਜੌਹਰ ਦਿਖਾਏ। ਵਿਸ਼ਾਲ ਕਾਫ਼ਲਾ ਸ਼ਿੰਗਾਰੇ ਹੋਏ ਹਾਥੀਆਂ, ਘੋੜਿਆਂ, ਗੱਡੀਆਂ ਤੋਂ ਇਲਾਵਾ ਪੈਦਲ ਯਾਤਰਾ ਕਰਦੇ ਹੋਏ ਸ਼ੇਰਾਂਵਾਲਾ ਗੇਟ, ਮਹਾਂਸਿੰਘ ਗੇਟ, ਚੌਕ ਰਾਮਬਾਗ, ਹਾਲ ਗੇਟ, ਕਿਲਾ ਗੋਬਿੰਦਗੜ੍ਹ ਰਾਹੀਂ ਰੇਲਵੇ ਕਲੋਨੀ ਬੀ ਬਲਾਕ ਗਰਾਊਂਡ ਵਿੱਚ ਪੁੱਜਿਆ। ਘੋੜਿਆਂ ਦੀ ਦੌੜ ਤੇ ਨਿਹੰੰਗ ਸਿੰਘ ਦੇ ਜੌਹਰ ਦੇਖਣ ਲਈ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ। ਮਹੱਲੇ ਵਿੱਚ 96 ਕਰੋੜੀ ਪੰਜਵਾਂ ਤਖ਼ਤ ਚਲਦਾਵਹੀਰ ਤੋਂ ਇਲਾਵਾ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਸ਼ਹੀਦ ਮਿਸਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਤਰਨਾ ਦਲ ਸੁਰਸਿੰਘ, ਬਾਬਾ ਤਾਰਾ ਸਿੰਘ ਝਾੜ ਸਾਹਿਬ ਵਾਲੇ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ ਲੁਧਿਆਣਾ ਸ਼ਾਮਲ ਸਨ।

Advertisement
Show comments