ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਹਿੰਸਾ, ਭੰਨਤੋੜ ਤੇ ਪੁਲੀਸ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਪੁਲੀਸ ਨੇ ਹੁਣ ਤੱਕ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ’ਚ ਸੱਤ ਵਿਦਿਆਰਥੀ ਤੇ ਦੋ ਬਾਹਰੀ ਵਿਅਕਤੀ ਸ਼ਾਮਲ ਹਨ। ਪੁਲੀਸ ਵੱਲੋਂ ਘਟਨਾ ਨਾਲ ਸਬੰਧਤ 20 ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ ਤੇ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਸੀ ਸੀ ਟੀ ਵੀ ਫੁਟੇਜ, ਵੀਡੀਓ ਤੇ ਹੋਰ ਡਿਜੀਟਲ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਲੰਧਰ ਰੇਂਜ ਦੇ ਡੀ ਆਈ ਜੀ ਨਵੀਨ ਸਿੰਗਲਾ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਹਿੰਸਾ ਦੌਰਾਨ ਪੁਲੀਸ ਨੇ ਕਾਫ਼ੀ ਸੰਜਮ ਵਰਤਿਆ। ਸ਼ਾਮ ਸਮੇਂ ਵਿਦਿਆਰਥੀਆਂ ਦੀ ਗਿਣਤੀ ਕਾਫ਼ੀ ਵੱਧ ਗਈ ਤੇ ਜਦੋਂ ਪੱਥਰਬਾਜ਼ੀ ਸ਼ੁਰੂ ਹੋਈ ਤਾਂ ਹਾਲਾਤ ਕਾਬੂ ਕਰਨ ਲਈ ਪੁਲੀਸ ਵੱਲੋਂ ਕੁੱਝ ਸਖ਼ਤੀ ਵਰਤੀ ਸੀ। ਡੀ ਆਈ ਜੀ ਨੇ ਦੱਸਿਆ ਕਿ ਗਗਨਦੀਪ, ਜਸਵੀਰ, ਅੰਤਰਿਕਸ਼ ਅਤੇ ਸਾਹਿਲ ਸਿੰਘ ਨੂੰ ਜੰਮੂ-ਕਸ਼ਮੀਰ ਤੋਂ ਪੁਲੀਸ ਟੀਮ ਲੈ ਕੇ ਆਈ ਹੈ, ਜਦਕਿ ਆਸ਼ੂਤੋਸ਼ ਨੂੰ ਫਗਵਾੜਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਕ੍ਰਿਸ਼ਨਾ ਕੁਮਾਰ ਤੇ ਭਵਿਸ਼ਯ ਕਰਨ ਨੂੰ ਭੰਨਤੋੜ ਤੇ ਪੁਲੀਸ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਕਾਬੂ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ’ਚ ਇੱਕ ਨਾਬਾਲਗ ਵਿਦਿਆਰਥੀ ਹੈ। ਗਗਨਦੀਪ ਤੇ ਜਸਵੀਰ ਦੋਨੋਂ ਡੋਮੀਨੋਜ਼ ’ਚ ਕੰਮ ਕਰਦੇ ਹਨ ਤੇ ਇਸ ਕਾਰਨ ਉਨ੍ਹਾਂ ਦੀ ਯੂਨੀਵਰਸਿਟੀ ਕੈਂਪਸ ’ਚ ਆਵਾਜਾਈ ਰਹਿੰਦੀ ਸੀ। ਪੁਲੀਸ ਵੱਲੋਂ ਮਾਮਲੇ ਵਿੱਚ ਕਈ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਗਏ ਹਨ। ਯੂਨੀਵਰਸਿਟੀ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਦੀ ਭੂਮਿਕਾ
ਲਵਲੀ ਯੂਨੀਵਰਸਿਟੀ ਹਿੰਸਾ ਮਾਮਲੇ ’ਚ ਤਿੰਨ ਹੋਰ ਮੁਲਜ਼ਮ ਅਦਾਲਤ ’ਚ ਪੇਸ਼
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਹਿੰਸਾ, ਭੰਨਤੋੜ ਤੇ ਪੁਲੀਸ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਪੁਲੀਸ ਨੇ ਅੱਜ ਤਿੰਨ ਹੋਰ ਨੌਜਵਾਨਾਂ ਨੂੰ ਫਗਵਾੜਾ ਦੀ ਅਦਾਲਤ ’ਚ ਪੇਸ਼ ਕੀਤਾ। ਅਦਾਲਤ ਨੇ ਪੁਲੀਸ ਦੀ ਮੰਗ ’ਤੇ ਤਿੰਨਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਵੀ ਪੁਲੀਸ ਨੇ ਤਿੰਨ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿਨ੍ਹਾਂ ਨੂੰ ਅਦਾਲਤ ਵੱਲੋਂ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਸੀ, ਹੁਣ ਤੱਕ ਇਸ ਮਾਮਲੇ ’ਚ ਛੇ ਮੁਲਜ਼ਮਾਂ ਨੂੰ ਅਦਾਲਤ ਸਾਹਮਣੇ ਪੇਸ਼ ਕੀਤਾ ਜਾ ਚੁੱਕਾ ਹੈ।

