ਨਿੱਜੀ ਪੱਤਰ ਪ੍ਰੇਰਕ
ਸੰਗਰੂਰ/ਧੂਰੀ, 21 ਦਸੰਬਰ
ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਨਸ਼ਿਆਂ ਦੇ ਮਾਮਲੇ ’ਚ ਸ਼ਾਮਲ ਕੋਈ ਵੀ ਵਿਅਕਤੀ ਬਚਣਾ ਨਹੀਂ ਚਾਹੀਦਾ ਪਰ ਕਿਸੇ ਇੱਕ ਵਿਅਕਤੀ ਦੀ ਹਊਮੈ ਸ਼ਾਂਤ ਕਰਨ ਲਈ ਜਾਂ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਨਹੀਂ ਹੋਣੀ ਚਾਹੀਦੀ। ਉਹ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਹੋਏ ਕੇਸ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਆਪਣਾ ਪ੍ਰਤੀਕਰਮ ਦੇ ਰਹੇ ਸਨ। ਧੂਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਲੋਕਾਂ ਦੇ ਖਾਤਿਆਂ ਵਿੱਚ 15-15 ਲੱਖ ਪਾਉਣ ਦੇ ਕੀਤੇ ਵਾਅਦਿਆਂ ਬਾਰੇ ਕਿਹਾ ਕਿ ਉਨ੍ਹਾਂ ਅਜਿਹਾ ਕੋਈ ਵਾਅਦਾ ਨਹੀਂ ਕੀਤਾ।