ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਅਗਸਤ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਗੜੇਮਾਰੀ ਤੇ ਮੀਂਹ ਦੇ ਪਾਣੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਅੱਜ ਮੁਹਾਲੀ ਦੇ ਡੀਸੀ ਅਮਿਤ ਤਲਵਾੜ ਨਾਲ ਮੁਲਾਕਾਤ ਕੀਤੀ ਤੇ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਭਾਰੀ ਮੀਂਹ ਨਾਲ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਹੀ ਨਹੀਂ ਸਾਲ 2020 ਵਿੱਚ ਗੜੇਮਾਰੀ ਅਤੇ ਮੀਂਹ ਦੇ ਪਾਣੀ ਕਾਰਨ ਬਲਾਕ ਮਾਜਰੀ ਦੇ ਸੱਤ ਪਿੰਡਾਂ ਦੇ ਕਿਸਾਨਾਂ ਦੀਆਂ ਫ਼ਸਲਾਂ ਨੁਕਸਾਨੀਆਂ ਗਈਆਂ ਸਨ ਪਰ ਹੁਣ ਤੱਕ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਪਰਮਦੀਪ ਸਿੰਘ ਬੈਦਵਾਣ ਨੇ ਡੀਸੀ ਦੇ ਧਿਆਨ ਵਿੱਚ ਲਿਆਂਦਾ ਕਿ ਕਿਸਾਨ ਅੰਦੋਲਨ ਦੌਰਾਨ ਪਿੰਡ ਸਹੌੜਾ ਦੇ ਵਸਨੀਕ ਹਰਿੰਦਰ ਸਿੰਘ ਸ਼ਹੀਦ ਹੋ ਗਏ ਸੀ ਪਰ ਹੁਣ ਤੱਕ ਪੀੜਤ ਪਰਿਵਾਰ ਦੀ ਸਰਕਾਰ ਜਾਂ ਪ੍ਰਸ਼ਾਸਨ ਨੇ ਸਾਰ ਨਹੀਂ ਲਈ।