ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੋਈ ਵੀ ਹਲਕਾ ਕਿਸੇ ਦੀ ਜਗੀਰ ਨਹੀਂ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਵੱਲੋਂ ਹਲਕਾ ਖਰੜ ਦੇ ਦੋ ਬਲਾਕਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ
Advertisement

ਮਿਹਰ ਸਿੰਘ

ਕੁਰਾਲੀ, 23 ਜੂਨ

Advertisement

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਵਿਧਾਨ ਸਭਾ ਹਲਕਾ ਖਰੜ ਦੇ ਅਧੀਨ ਪੈਂਦੇ ਖਰੜ ਤੇ ਮਾਜਰੀ ਬਲਾਕ ਕਾਂਗਰਸ ਕਮੇਟੀਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦਾ ਕੋਈ ਵੀ ਹਲਕਾ ਕਿਸੇ ਦੀ ਜਗੀਰ ਨਹੀਂ ਸਗੋਂ ਪਾਰਟੀ ਦੀ ਮਜ਼ਬੂਤੀ ਲਈ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਵਾਲਿਆਂ ਨੂੰ ਹੀ ਅਹੁਦਿਆਂ ਤੇ ਟਿਕਟਾਂ ਨਾਲ ਨਿਵਾਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਖੁਦ ਗਿੱਦੜਬਾਹਾ ਹਲਕੇ ਵਿੱਚ ਆ ਕੇ ਉਥੋਂ ਦੀ ਅਜਾਰੇਦਾਰੀ ਤੋੜੀ ਸੀ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਬਲਾਕ ਪ੍ਰਧਾਨਾਂ ਰਾਹੀਂ ਆਉਣ ਵਾਲੇ ਪਾਰਟੀ ਦੇ ਪ੍ਰੋਗਰਾਮਾਂ ਤੇ ਉਦੇਸ਼ਾਂ ਦੀ ਪਾਲਣਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਕਰਨ ਲਈ ਬੂਥ ਅਤੇ ਮੰਡਲ ਪੱਧਰ ’ਤੇ ਕਮੇਟੀਆਂ ਬਣਾਉਣੀਆਂ ਜ਼ਰੂਰੀ ਹਨ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਮਜ਼ਬੂਤ ਹੋ ਕੇ ਸਰਕਾਰ ਬਣਾ ਸਕੇ।

ਸਥਾਨਕ ਤਨਵੀਰ ਰੈਸਟੋਰੈਂਟ ਵਿੱਚ ਹੋਈ ਮੀਟਿੰਗ ਵਿੱਚ ਬਲਾਕ ਇਕਾਈਆਂ ਦੇ ਅਹੁਦੇਦਾਰਾਂ ਨੇ ਆਪਣੀਆਂ ਸਮੱਸਿਆਵਾਂ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਨੁਕਤੇ ਪਾਰਟੀ ਪ੍ਰਧਾਨ ਰਾਜਾ ਵੜਿੰਗ ਅੱਗੇ ਰੱਖੇ। ਬਲਾਕ ਇਕਾਈਆਂ ਦੇ ਆਗੂਆਂ ਨੇ ਪਾਰਟੀ ਪ੍ਰਧਾਨ ਦੇ ਧਿਆਨ ਵਿੱਚ ਲਿਆਂਦਾ ਕਿ ਹਲਕੇ ਵਿੱਚ ਕਈ ਆਗੂ ਆਪਣੀ ਟਿਕਟ ਦਾ ਦਾਅਵਾ ਠੋਕਦੇ ਹੋਏ ਹਲਕੇ ਵਿੱਚ ਸਰਗਮੀਆਂ ਕਰ ਰਹੇ ਹਨ ਪਰ ਇਸ ਕਾਰਨ ਪਾਰਟੀ ਦੇ ਹੇਠਲੇ ਪੱਧਰ ਦੇ ਵਰਕਰ ਦੁਬਿਧਾ ਵਿੱਚ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਤੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਨੇ ਜ਼ਿਲ੍ਹੇ ਤੇ ਹਲਕੇ ਵਿੱਚ ਚੱਲ ਰਹੀਆਂ ਪਾਰਟੀ ਦੀਆਂ ਸਰਗਰਮੀਆਂ ਬਾਰੇ ਦੱਸਿਆ।

ਇਸ ਮੀਟਿੰਗ ਦੌਰਾਨ ਕੈਪਟਨ ਸੰਦੀਪ ਸੰਧੂ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਹਲਕਾ ਖਰੜ ਦੇ ਕੋਆਰਡੀਨੇਟਰ ਰਜਵੰਤ ਰਾਏ ਸ਼ਰਮਾ, ਕਮਲ ਕਿਸ਼ੋਰ ਸ਼ਰਮਾ, ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਸਵਰਨਜੀਤ ਕੌਰ, ਪੰਜਾਬ ਕਾਂਗਰਸ ਦੇ ਸਕੱਤਰ ਰਾਕੇਸ਼ ਕਾਲੀਆ, ਬਲਾਕ ਮਾਜਰੀ ਦੇ ਪ੍ਰਧਾਨ ਮਦਨ ਸਿੰਘ ਮਾਣਕਪੁਰ ਸ਼ਰੀਫ਼ ਅਤੇ ਰਣਜੀਤ ਸਿੰਘ ਨਗਲੀਆਂ ਨੇ ਸੰਬੋਧਨ ਕੀਤਾ। ਇਸ ਮੌਕੇ ਰਮਾਕਾਂਤ ਕਾਲੀਆ, ਸਿਟੀ ਕਾਂਗਰਸ ਦੇ ਪ੍ਰਧਾਨ ਦਿਨੇਸ਼ ਗੌਤਮ, ਹੰਸ ਰਾਜ ਬੂਥਗੜ੍ਹ, ਹਰਨੇਕ ਸਿੰਘ ਤਕੀਪੁਰ

ਹਾਜ਼ਰ ਸਨ।

Advertisement