DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਧਾਨ ਸਭਾ ਵਿੱਚ ਕੋਈ ਵੀ ਪੰਥਕ ਫ਼ੈਸਲਾ ਨਹੀਂ ਲਿਆ ਜਾ ਸਕਦਾ: ਜਥੇਦਾਰ ਗੜਗੱਜ 

ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਬਾਰੇ ਬਣਾਏ ਗਏ ਨਵੇਂ ਕਾਨੂੰਨ ਦਾ ਵਿਰੋਧ ਕਰਨ ਲਈ ਸ਼ਨਿੱਚਰਵਾਰ ਨੂੰ ਢੋਲੇਵਾਲ ਚੌਕ ਦੇ ਨੇੜੇ ਗੁਰਦੁਆਰਾ ਸ਼ਹੀਦਾਂ, ਫੇਰੂਮਾਨ ਵਿਖੇ ਸਿੱਖ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਧਿਰਾਂ ਦਾ ਇੱਕ ਬਹੁਤ ਵੱਡਾ ਇਕੱਠ ਹੋਇਆ। ਇਸ...

  • fb
  • twitter
  • whatsapp
  • whatsapp
featured-img featured-img
Akal Takht jathedar rejects government’s interference in panthic matters. Tribune photo
Advertisement

ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਬਾਰੇ ਬਣਾਏ ਗਏ ਨਵੇਂ ਕਾਨੂੰਨ ਦਾ ਵਿਰੋਧ ਕਰਨ ਲਈ ਸ਼ਨਿੱਚਰਵਾਰ ਨੂੰ ਢੋਲੇਵਾਲ ਚੌਕ ਦੇ ਨੇੜੇ ਗੁਰਦੁਆਰਾ ਸ਼ਹੀਦਾਂ, ਫੇਰੂਮਾਨ ਵਿਖੇ ਸਿੱਖ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਧਿਰਾਂ ਦਾ ਇੱਕ ਬਹੁਤ ਵੱਡਾ ਇਕੱਠ ਹੋਇਆ। ਇਸ ਇੱਕਠ ਦੀ ਪ੍ਰਧਾਨਗੀ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕੀਤੀ, ਜਿਸ ਵਿੱਚ ਵੱਡੇ ਸਿੱਖ ਆਗੂਆਂ, ਸੰਤਾਂ-ਮਹਾਂਪੁਰਸ਼ਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ।

ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਐਲਾਨ ਕੀਤਾ ਕਿ ਸਿੱਖ ਕੌਮ ਸਰਕਾਰ ਦੇ ਬੇਅਦਬੀ ਕਾਨੂੰਨ ਨੂੰ ਪਰਵਾਨ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਪੰਥਕ ਮੁੱਦਿਆਂ ਨੂੰ ਸਿੱਖ ਰਵਾਇਤਾਂ ਅਨੁਸਾਰ ਸਰਵਉੱਚ ਧਾਰਮਿਕ ਅਸਥਾਨ ਅਕਾਲ ਤਖ਼ਤ ਸਾਹਿਬ ਰਾਹੀਂ ਹੀ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਸਿੱਖ ਪੰਥ ਦਾ ਕੋਈ ਵੀ ਫ਼ੈਸਲਾ ਵਿਧਾਨ ਸਭਾ ਵਿੱਚ ਨਹੀਂ ਲਿਆ ਜਾ ਸਕਦਾ। ਸਿੱਖ ਕੌਮ ਨੇ ਹਮੇਸ਼ਾ ਅਕਾਲ ਤਖ਼ਤ ਨੂੰ ਸਰਵਉੱਚ ਮੰਨਿਆ ਹੈ ਅਤੇ ਉੱਥੋਂ ਜੋ ਵੀ ਫ਼ੈਸਲਾ ਆਉਂਦਾ ਹੈ, ਉਸ ਨੂੰ ਦੁਨੀਆ ਭਰ ਦੇ ਸਿੱਖ ਪਰਵਾਨ ਕਰਦੇ ਹਨ।”

Advertisement

ਜਥੇਦਾਰ ਨੇ ਪੰਜਾਬ ਸਰਕਾਰ ਨੂੰ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਨਜ਼ਰਅੰਦਾਜ਼ ਨਾ ਕਰਨ ਦੀ ਚਿਤਾਵਨੀ ਦਿੱਤੀ। ਉਨ੍ਹਾਂ ਖ਼ਬਰਦਾਰ ਕਰਦਿਆਂ ਕਿਹਾ, “ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਪਰ ਜੋ ਅਕਾਲ ਤਖ਼ਤ ਅੱਗੇ ਝੁਕਦੇ ਹਨ, ਉਨ੍ਹਾਂ ਦੇ ਰਾਜ ਨੂੰ ਅਸੀਸ ਮਿਲਦੀ ਹੈ। ਮੁਗਲ ਕਾਲ ਤੋਂ ਲੈ ਕੇ ਅੱਜ ਤੱਕ ਦਾ ਇਤਿਹਾਸ ਇਸ ਗੱਲ ਦਾ ਗਵਾਹ ਹੈ। ਪੰਜਾਬ ਦੇ ਹਾਕਮਾਂ ਨੂੰ ਅਕਾਲ ਤਖ਼ਤ ਸਾਹਿਬ ਨੂੰ ਕੋਈ ਸਖ਼ਤ ਫ਼ੈਸਲਾ ਲੈਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ।”

Advertisement

ਉਨ੍ਹਾਂ ਕਿਹਾ ਕਿ ਐਤਵਾਰ ਨੂੰ ਬਾਬਾ ਬਕਾਲਾ ਵਿਖੇ ਇੱਕ ਪੰਥਕ ਕਾਨਫ਼ਰੰਸ ਕੀਤੀ ਜਾਵੇਗੀ, ਜਿੱਥੇ ਇਸ “ਕਾਲੇ ਕਾਨੂੰਨ” ਵਿਰੁੱਧ ਅਗਲੀ ਰਣਨੀਤੀ  ਦਾ ਫ਼ੈਸਲਾ ਕੀਤਾ ਜਾਵੇਗਾ।

Advertisement
×