ਚੰਡੀਗੜ੍ਹ (ਟਨਸ): ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਤਲੁਜ-ਯਮੁਨਾ ਲਿੰਕ ਨਹਿਰ ਸਬੰਧੀ ਆਮ ਆਦਮੀ ਪਾਰਟੀ ਸਰਕਾਰ ਦਾ ਪੱਖ ਰੱਖਦਿਆਂ ਕਿਹਾ ਕਿ ‘ਆਪ’ ਸਰਕਾਰ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨਾਲ ਡਟ ਕੇ ਖੜ੍ਹੇਗੀ ਅਤੇ ਪੰਜਾਬ ਦਾ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ’ਤੇ ਹੱਕ ਲਈ ਜਾਨ ਕੁਰਬਾਨ ਕਰ ਦਿਆਂਗੇ ਪਰ ਪਾਣੀ ਦੀ ਇੱਕ ਬੂੰਦ ਵੀ ਸੂਬੇ ਤੋਂ ਬਾਹਰ ਨਹੀਂ ਜਾਣ ਦਿਆਂਗੇ। ਚੀਮਾ ਨੇ ਕਿਹਾ ਕਿ ਅੱਜ ਜੋ ਲੋਕ ਇਸ ਮੁੱਦੇ ’ਤੇ ਰੌਲਾ ਪਾ ਰਹੇ ਹਨ, ਉਨ੍ਹਾਂ ਦੀਆਂ ਸਰਕਾਰਾਂ ਸਮੇਂ ਹੀ ਇਹ ਮੁੱਦਾ ਖੜ੍ਹਾ ਹੋਇਆ ਹੈ।