DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨੋਟਿਸ ਦਾ ਡਰ ਨਹੀਂ, ਅਦਾਲਤ ’ਚ ਕੇਸ ਲੜਾਂਗਾ: Justice Ranjit Singh

ਮੁੱਖ ਮੰਤਰੀ ਦੀ ਪਤਨੀ ਦੇ ਕਾਨੂੰਨੀ ਨੋਟਿਸ ਭੇਜਣ ਦੇ ਦਾਅਵੇ ਮਗਰੋਂ ਸਾਬਕਾ ਜਸਟਿਸ ਨੇ ਪੱਖ ਰੱਖਿਆ

  • fb
  • twitter
  • whatsapp
  • whatsapp
featured-img featured-img
ਸੇਵਾਮੁਕਤ ਜਸਟਿਸ ਰਣਜੀਤ ਸਿੰਘ ਅਤੇ ਹੋਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ।
Advertisement
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਭੇਜੇ ਜਾਣ ਦੇ ਦਾਅਵੇ ਮਗਰੋਂ ਅੱਜ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਮੈਨ ਅਤੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਾਲੇ ਕੋਈ ਵੀ ਕਾਨੂੰਨੀ ਨੋਟਿਸ ਪ੍ਰਾਪਤ ਨਹੀਂ ਹੋਇਆ ਹੈ। ਜੇ ਨੋਟਿਸ ਮਿਲਦਾ ਵੀ ਹੈ ਤਾਂ ਉਨ੍ਹਾਂ ਨੂੰ ਕੋਈ ਡਰ ਨਹੀਂ ਹੈ ਅਤੇ ਉਹ ਨੋਟਿਸ ਦਾ ਕੋਈ ਜਵਾਬ ਨਹੀਂ ਦੇਣਗੇ।

ਜਸਟਿਸ ਰਣਜੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਨੋਟਿਸ ਦੇ ਆਧਾਰ ’ਤੇ ਜੇ ਕਿਸੇ ਨੇ ਅਦਾਲਤ ਵਿੱਚ ਜਾਣਾ ਹੈ ਤਾਂ ਜਾ ਸਕਦਾ ਹੈ, ਉਹ ਕਾਨੂੰਨੀ ਲੜਾਈ ਲੜਨ ਲਈ ਤਿਆਰ ਹਨ। ਉਹ ਅਦਾਲਤ ਵਿੱਚ ਆਪਣੇ ਤੱਥ ਪੇਸ਼ ਕਰਨਗੇ। ਇਸ ਵਿੱਚ ਸਿਰਫ਼ ਇਕ-ਦੋ ਨਹੀਂ ਬਲਕਿ ਕਈ ਪੁਲੀਸ ਅਧਿਕਾਰੀ ਅਤੇ ਹੋਰ ਅਧਿਕਾਰੀਆਂ ਦੇ ਨਾਮ ਵੀ ਸਾਹਮਣੇ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਸੰਗਠਨ ਬਿਨਾਂ ਕਿਸੇ ਡਰ ਤੋਂ ਸੱਚ ਦੀ ਲੜਾਈ ਲੜਦਾ ਰਹੇਗਾ। ਉਨ੍ਹਾਂ ਕਿਸੇ ’ਤੇ ਦੋਸ਼ ਨਹੀਂ ਲਾਏ, ਸਗੋਂ 20 ਜੁਲਾਈ ਦਾ ਅਦਾਲਤੀ ਫ਼ੈਸਲਾ ਸਭ ਦੇ ਸਾਹਮਣੇ ਲਿਆਂਦਾ ਹੈ ਤਾਂ ਜੋ ਪੀੜਤਾਂ ਨੂੰ ਇਨਸਾਫ਼ ਮਿਲ ਸਕੇ। ਉਹ ਭਵਿੱਖ ਵਿੱਚ ਵੀ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਲੜਦੇ ਰਹਿਣਗੇ।

Advertisement

ਇਸ ਮੌਕੇ ਸੀਨੀਅਰ ਐਡਵੋਕੇਟ ਆਰ ਐੱਸ ਬੈਂਸ ਨੇ ਕਿਹਾ ਕਿ ਕਿਸੇ ਅਦਾਲਤ ਦੇ ਫ਼ੈਸਲੇ ਨੂੰ ਜਨਤਕ ਕਰਨਾ ਜਾਂ ਦੱਸਣਾ ਮਾਣਹਾਨੀ ਵਿੱਚ ਨਹੀਂ ਆਉਂਦਾ ਹੈ। ਜਦਕਿ ਹਾਈ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ’ਤੇ ਗੰਭੀਰ ਦੋਸ਼ ਲਗਾਏ ਗਏ ਹਨ। ਸਮਾਜਿਕ ਕਾਰਕੁਨ ਮਾਲਵਿੰਦਰ ਸਿੰਘ ਮਾਲੀ ਨੇ ਕਿਹਾ ਕਿ ‘ਆਪ’ ਵੱਲੋਂ ਆਪਣੇ ਖ਼ਿਲਾਫ਼ ਉੱਠਣ ਵਾਲੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸੇ ਲਈ ਜਸਟਿਸ ਰਣਜੀਤ ਸਿੰਘ ਨੂੰ ਨੋਟਿਸ ਭੇਜਣ ਦੇ ਨਾਮ ’ਤੇ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਡਾ. ਪਿਆਰਾ ਲਾਲ ਗਰਗ ਤੇ ਹੋਰ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

Advertisement

ਕੈਪਸ਼ਨ: ਸੇਵਾਮੁਕਤ ਜਸਟਿਸ ਰਣਜੀਤ ਸਿੰਘ ਅਤੇ ਹੋਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

Advertisement
×