ਕੋਟਕਪੂਰਾ: ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਹੋਏ ਭਾਰਤ ਦੇ ਸਾਬਕਾ ਰਾਸ਼ਟਰਪਤੀ ਮਰਹੂਮ ਗਿਆਨੀ ਜ਼ੈਲ ਦੇ ਪੋਤਰੇ ਇੰਦਰਜੀਤ ਸਿੰਘ ਬੱਬੂ ਨੇ ਭਾਜਪਾ ਦੀ ਸੂਬਾਈ ਸਕੱਤਰ ਸੁਨੀਤਾ ਰਾਣੀ ਗਰਗ ਦੀ ਰਿਹਾਇਸ਼ ’ਤੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਤੇ ‘ਆਪ’ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ ’ਤੇ ਦੋਸ਼ ਲਾਇਆ ਕਿ ਉਹ ਉਨ੍ਹਾਂ ਦੇ ਦਾਦਾ ਗਿਆਨੀ ਜ਼ੈਲ ਸਿੰਘ ਦੇ ਨਾਂ ਦੀ ਗਲਤ ਵਰਤੋਂ ਕਰ ਰਹੇ ਹਨ ਤੇ ਉਹ ਹਮੇਸ਼ਾ ਲੋਕਾਂ ਨੂੰ ਕਹਿੰਦੇ ਹਨ ਕਿ ਉਹ ਗਿਆਨੀ ਜ਼ੈਲ ਸਿੰਘ ਦੇ ਪੋਤਰੇ ਹਨ, ਜਦਕਿ ਗਿਆਨੀ ਜ਼ੈਲ ਸਿੰਘ ਦੇ ਤਿੰਨ ਲੜਕੀਆਂ ਤੇ ਇਕ ਲੜਕਾ ਸਨ। ਉਨ੍ਹਾਂ ਕਿਹਾ ਕਿ ਕੁਲਤਾਰ ਸਿੰਘ ਸੰਧਵਾ ਗਿਆਨੀ ਜ਼ੈਲ ਸਿੰਘ ਦੇ ਵੱਡੇ ਭਰਾ ਜੰਗੀਰ ਸਿੰਘ ਦਾ ਪੋਤਰਾ ਹੈ। -ਟਨਸ