ਗਾਇਕ ਸਿੱਪੀ ਗਿੱਲ ਨੂੰ ਕੇਂਦਰੀ ਪਸ਼ੂ ਭਲਾਈ ਬੋਰਡ ਵੱਲੋਂ ਨੋਟਿਸ

ਗਾਇਕ ਸਿੱਪੀ ਗਿੱਲ ਨੂੰ ਕੇਂਦਰੀ ਪਸ਼ੂ ਭਲਾਈ ਬੋਰਡ ਵੱਲੋਂ ਨੋਟਿਸ

ਮਹਿੰਦਰ ਸਿੰਘ ਰੱਤੀਆਂ

ਮੋਗਾ, 27 ਜੁਲਾਈ

ਪੰਜਾਬੀ ਗਾਇਕ ਸਿੱਪੀ ਗਿੱਲ ਇੱਕ ਵਾਰ ਫਿਰ ਕਾਨੂੰਨੀ ਉਲਝਣਾਂ ਵਿੱਚ ਘਿਰ ਗਿਆ ਹੈ। ਉਸ ਨੂੰ ਕੇਂਦਰੀ ਪਸ਼ੂ ਭਲਾਈ ਬੋਰਡ ਨੇ ਇਤਰਾਜ਼ਹੀਣਤਾ ਸਰਟੀਫਿਕੇਟ ਹਾਸਲ ਕੀਤੇ ਬਿਨਾਂ ‘ਬੱਬਰ ਸ਼ੇਰ’ ਅਤੇ ‘12 ਦੀਆਂ 12’ ਗੀਤਾਂ ਵਿੱਚ ਘੋੜੇ ਅਤੇ ਹੋਰ ਜਾਨਵਾਰਾਂ ਨੂੰ ਫ਼ਿਲਮਾਉਣ ਲਈ ਨੋਟਿਸ ਜਾਰੀ ਕੀਤਾ ਹੈ। ਕੇਂਦਰੀ ਪਸ਼ੂ ਭਲਾਈ ਬੋਰਡ ਦੇ ਸਕੱਤਰ ਡਾ. ਐੱਸਕੇ ਦੱਤਾ ਦੇ ਦਸਤਖਤਾਂ ਹੇਠ ਪ੍ਰੋ. ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ ’ਤੇ ਪਿੰਡ ਰੌਲੀ (ਮੋਗਾ) ਦੇ ਰਹਿਣ ਵਾਲੇ ਪੰਜਾਬੀ ਗਾਇਕ ਸੰਦੀਪ ਸਿੰਘ (ਸਿੱਪੀ ਗਿੱਲ) ਨੂੰ ਇਹ ਨੋਟਿਸ ਜਾਰੀ ਹੋਇਆ ਹੈ। ਉਸ ਨੂੰ ਨੋਟਿਸ ਮਿਲਣ ਤੋਂ ਬਾਅਦ ਸੱਤ ਦਿਨਾਂ ਵਿੱਚ ਜਵਾਬ ਤਲਬ ਕੀਤਾ ਗਿਆ ਹੈ। ਇਹ ਨੋਟਿਸ 12 ਜੁਲਾਈ ਨੂੰ ਜਾਰੀ ਹੋਇਆ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਗਾਇਕ ਨੂੰ ਹਾਲੇ ਇਹ ਨੋਟਿਸ ਪ੍ਰਾਪਤ ਨਹੀਂ ਹੋਇਆ। ਬੋਰਡ ਵੱਲੋਂ ਸ਼ਿਕਾਇਤਕਰਤਾ ਨੂੰ ਨੋਟਿਸ ਦੀ ਭੇਜੀ ਗਈ ਕਾਪੀ ਵੀ ਹਾਲ ਹੀ ਵਿੱਚ ਪ੍ਰਾਪਤ ਹੋਈ ਹੈ। ਇਸ ਤੋਂ ਪਹਿਲਾਂ ਵੀ ਪ੍ਰੋ. ਧਰੇਨਵਰ ਦੀ ਸ਼ਿਕਾਇਤ ’ਤੇ ਥਾਣਾ ਮਹਿਣਾ (ਮੋਗਾ) ਵਿੱਚ ਸਿੱਪੀ ਗਿੱਲ ਤੇ ਹੋਰਾਂ ਖ਼ਿਲਾਫ਼ ‘ਗੁੰਡਾਗਰਦੀ’ ਨਾਮੀ ਗੀਤ ਵਿੱਚ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪ੍ਰੋ. ਧਰੇਨਵਰ ਦੀ ਅਰਜ਼ੀ ’ਤੇ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਆਫ ਪੁਲੀਸ ਨੂੰ ਸ਼ਰਾਬ, ਨਸ਼ੇ ਅਤੇ ਹਿੰਸਾ ਆਦਿ ਉਭਾਰਨ ਵਾਲੇ ਗੀਤ ਨਾ ਚੱਲਣ ਦੇਣ ਦੀ ਹਦਾਇਤ ਕੀਤੀ ਹੋਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All