ਐੱਨ ਆਰ ਆਈ ਮੰਤਰੀ ਨੇ ਤਿੰਨ ਪੰਚਾਇਤਾਂ ਨੂੰ 17 ਲੱਖ ਵੰਡੇ
ਐਨ ਆਰ ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਤਹਿਤ ਤਿੰਨ ਪੰਚਾਇਤਾਂ ਨੂੰ 17 ਲੱਖ ਦੇ ਚੈੱਕ ਸੌਂਪੇ ਹਨ। ਉਨ੍ਹਾਂ ਪਿੰਡ ਬਡਾਲਾ ਦੀ ਪੰਚਾਇਤ ਨੂੰ...
ਐਨ ਆਰ ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਤਹਿਤ ਤਿੰਨ ਪੰਚਾਇਤਾਂ ਨੂੰ 17 ਲੱਖ ਦੇ ਚੈੱਕ ਸੌਂਪੇ ਹਨ। ਉਨ੍ਹਾਂ ਪਿੰਡ ਬਡਾਲਾ ਦੀ ਪੰਚਾਇਤ ਨੂੰ 6 ਲੱਖ, ਪਿੰਡ ਦੇਹਰੀਆ ਨੂੰ 5 ਲੱਖ ਅਤੇ ਪਿੰਡ ਰਾਉਵਾਲ ਨੂੰ 6 ਲੱਖ ਰੁਪਏ ਦੇ ਚੈਕ ਭੇਟ ਕੀਤੇ।
ਡਾ. ਰਜਵੋਤ ਸਿੰਘ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਪੱਖੋਂ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਕਰਦਿਆਂ ਸੂਬੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰਿਆ ਹੈ। ਸਰਕਾਰ ਨੇ ਨਸ਼ਿਆਂ ਵਿਰੁੱਧ ਠੋਸ ਕਦਮ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੇ ਸੁਧਾਰਾਂ, ਪੇਂਡੂ ਵਿਕਾਸ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰਨ ਤੋਂ ਇਲਾਵਾ ਬਿਜਲੀ ਅਤੇ ਰੁਜ਼ਗਾਰ ਦੇ ਖੇਤਰ ਵਿਚ ਵੀ ਲੋਕਪੱਖੀ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਭਰੋਸਾ ਦਿੱਤਾ ਕਿ ਆਉਂਦੇ ਸਮੇਂ ਵਿਚ ਰਹਿੰਦੇ ਵਿਕਾਸ ਕਾਰਜਾਂ ਲਈ ਹੋਰ ਗ੍ਰਾਂਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਵਰਤੋਂ ਸਮੇਂ ਪਾਰਦਰਸ਼ਤਾ ਵਰਤੀ ਜਾਵੇ।

