ਪੰਚਾਇਤੀ ਜ਼ਮੀਨਾਂ ਦੇ ਕਬਜ਼ਾਧਾਰਕਾਂ ਨੇ ਕਾਨੂੰਨੀ ਕਾਰਵਾਈ ਲਈ ਫਾਰਮ ਭਰੇ

ਮੁਹਾਲੀ ’ਚ ਹੋਈ ਇਕੱਤਰਤਾ ’ਚ ਪੰਜਾਬ ਭਰ ’ਚੋਂ ਪੁੱਜੇ ਲੋਕ; ਸਿਹਤ ਖ਼ਰਾਬ ਹੋਣ ਕਾਰਨ ਨਾ ਪੁੱਜੇ ਸੁਖਪਾਲ ਖ਼ਹਿਰਾ

ਪੰਚਾਇਤੀ ਜ਼ਮੀਨਾਂ ਦੇ ਕਬਜ਼ਾਧਾਰਕਾਂ ਨੇ ਕਾਨੂੰਨੀ ਕਾਰਵਾਈ ਲਈ ਫਾਰਮ ਭਰੇ

ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿੱਚ ਫ਼ਾਰਮ ਭਰਦੀ ਹੋਈ ਵਕੀਲਾਂ ਦੀ ਟੀਮ।

ਕਰਮਜੀਤ ਸਿੰਘ ਚਿੱਲਾ

ਐਸ.ਏ.ਐਸ.ਨਗਰ(ਮੁਹਾਲੀ), 22 ਮਈ 

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਪੰਚਾਇਤ ਵਿਭਾਗ ਵੱਲੋਂ ਨਾਜਾਇਜ਼ ਕਬਜ਼ੇ ਤੋਂ ਛੁਡਵਾਈਆਂ ਜਾ ਰਹੀਆਂ ਪੰਚਾਇਤੀ ਜ਼ਮੀਨਾਂ ਦੇ ਕਬਜ਼ਾਕਾਰਾਂ ਦੀ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਸੱਦੀ ਗਈ ਇਕੱਤਰਤਾ ਵਿੱਚ ਸੂਬ ਭਰ ਤੋਂ ਲੋਕ ਪਹੁੰਚੇ। ਸਿਹਤ ਖ਼ਰਾਬ ਹੋਣ ਕਾਰਨ ਸ੍ਰੀ ਖਹਿਰਾ ਇੱਥੇ ਨਹੀਂ ਪਹੁੰਚ ਸਕੇ। 

ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਅਤੇ ਐਡਵੋਕੇਟ ਸਤਵੀਰ ਵਾਲੀਆ ਦੀ ਅਗਵਾਈ ਹੇਠ ਅੱਧੀ ਦਰਜਨ ਤੋਂ ਵੱਧ ਵਕੀਲਾਂ ਨੇ ਪੰਚਾਇਤੀ ਜ਼ਮੀਨਾਂ ਦੇ ਕਬਜ਼ਿਆਂ ਨਾਲ ਸਬੰਧਤ ਪੰਜ ਸੌ ਦੇ ਕਰੀਬ ਵਿਅਕਤੀਆਂ ਦੇ ਫ਼ਾਰਮ ਭਰੇ। ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵੀ ਸ਼ਿਰਕਤ ਕੀਤੀ ਅਤੇ ਛੋਟੇ ਕਿਸਾਨਾਂ ਦੀ ਥਾਂ ਸਰਕਾਰ ਨੂੰ ਨਿਊ ਚੰਡੀਗੜ੍ਹ, ਸਿਸਵਾਂ ਤੇ ਹੋਰਨਾਂ ਖੇਤਰਾਂ ਵਿੱਚ ਵੱਡੇ ਘਰਾਣਿਆਂ ਵੱਲੋਂ ਦੱਬੀਆਂ ਹੋਈਆਂ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਸਲਾਹ ਦਿੱਤੀ। ਉਨ੍ਹਾਂ ਬੰਜਰ ਜ਼ਮੀਨਾਂ ਨੂੰ ਆਬਾਦ ਕਰਨ ਵਾਲੇ ਕਿਸਾਨਾਂ ਕੋਲੋਂ ਜ਼ਮੀਨਾਂ ਛੁਡਵਾਏ ਜਾਣ ਦਾ ਵੀ ਵਿਰੋਧ ਕੀਤਾ। 

ਐਡਵੋਕੇਟ ਮਹਿਤਾਬ ਸਿੰਘ ਅਤੇ ਸਤਵੀਰ ਵਾਲੀਆ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਛੋਟੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2021 ਵਿੱਚ ਤਤਕਾਲੀ ਸਰਕਾਰ ਵੱਲੋਂ ਪੰਜਾਬ ਅਲਾਟਮੈਂਟ ਆਫ ਸਟੇਟ ਗਵਰਨਮੈਂਟ ਐਕਟ ਤਹਿਤ ਸਰਕਾਰੀ ਜ਼ਮੀਨਾਂ ਦੇ ਦਸ ਸਾਲਾਂ ਦੇ ਕਾਬਜ਼ਕਾਰਾਂ ਨੂੰ ਢਾਈ ਤੋਂ ਪੰਜ ਏਕੜ ਤੱਕ ਜ਼ਮੀਨ ਦੀ ਮਲਕੀਅਤ ਦੇਣ ਦਾ ਐਲਾਨ ਕੀਤਾ ਸੀ ਤੇ ਮੌਜੂਦਾ ਸਰਕਾਰ ਇਸ ਐਕਟ ਨੂੰ ਵੀ ਦਰਕਿਨਾਰ ਕਰ ਰਹੀ ਹੈ। 100-100 ਸਾਲ ਤੋਂ ਵਧੇਰੇ ਸਮੇਂ ਦੇ ਕਬਜ਼ਾਕਾਰ ਕਿਸਾਨਾਂ ਨੂੰ ਬਿਨਾਂ ਕੋਈ ਪੱਖ ਰੱਖਣ ਦਾ ਮੌਕਾ ਦਿੱਤਿਆਂ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਸਾਰੇ ਮਾਮਲਿਆਂ ਦੀ ਘੋਖ ਕਰ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪੀਆਈਐੱਲ ਦਾਇਰ ਕਰੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਜਸਟਿਸ ਕੁਲਦੀਪ ਸਿੰਘ ਦੀ ਰਿਪੋਰਟ ਦੇ ਆਧਾਰ ’ਤੇ ਮੁਹਾਲੀ ਜ਼ਿਲ੍ਹੇ ਵਿੱਚ ਸੈਂਕੜੇ ਏਕੜ ਪ੍ਰਭਾਵੀ ਵਿਅਕਤੀਆਂ ਵੱਲੋਂ ਦੱਬੀ ਗਈ ਜ਼ਮੀਨ ਛੁਡਵਾਏ ਜਾਣ ਲਈ ਆਖਿਆ ਤੇ ਛੋਟੇ ਕਾਸ਼ਤਕਾਰਾਂ ਦਾ ਉਜਾੜਾ ਰੋਕਣ ਦੀ ਮੰਗ ਕੀਤੀ।  

ਵੱਡੇ ਮਗਰਮੱਛਾਂ ’ਤੇ ਹੋਵੇ ਕਾਰਵਾਈ: ਜਥੇਦਾਰ ਸਿਰਸਾ

ਮੁਹਾਲੀ (ਪੱਤਰ ਪ੍ਰੇਰਕ): ਕਿਸਾਨ ਯੂਨੀਅਨ (ਸਿਰਸਾ) ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਅਤੇ ਆਈਏਐੱਸ ਅਧਿਕਾਰੀ (ਸੇਵਾਮੁਕਤ) ਡਾ. ਸਵਰਨ ਸਿੰਘ ਨੇ ਕਿਹਾ ਕਿ ਉਹ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਸ਼ੁਰੂ ਕੀਤੀ ਮੁਹਿੰਮ ਦੀ ਸ਼ਲਾਘਾ ਕਰਦੇ ਹਨ ਪਰ ਉਨ੍ਹਾਂ ਰਸੂਖਵਾਨਾਂ ਅਤੇ ਡੇਰਿਆਂ ਵਿਰੁੱਧ ਵੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਨੇ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਸ਼ਾਮਲਾਤ ਜ਼ਮੀਨਾਂ ਦੱਬੀਆਂ ਹੋਈਆਂ ਹਨ। ਸੇਵਾਮੁਕਤ ਅਧਿਕਾਰੀ ਡਾ. ਸਵਰਨ ਸਿੰਘ ਨੇ ਮੁਹਾਲੀ ਦੇ ਮਿਰਜ਼ਾਪੁਰ ਤੇ ਨਾਡਾ ਪਿੰਡਾਂ ਦੀ ਦੱਬੀ ਜ਼ਮੀਨ ਸਬੰਧੀ ਖ਼ੁਲਾਸਾ ਕਰਦਿਆਂ ਦੱਸਿਆ ਕਿ ਜਸਟਿਸ ਕੁਲਦੀਪ ਸਿੰਘ ਦੀ ਪੁਰਾਣੀ ਰਿਪੋਰਟ ਅਨੁਸਾਰ ਵੱਖ-ਵੱਖ ਸਮੇਂ ਪੜਤਾਲਾਂ ਕੀਤੀਆਂ ਗਈਆਂ ਹਨ ਪਰ ਸਮੇਂ ਦੀਆਂ ਸਰਕਾਰ ਦੀ ਬਦਨੀਤੀ ਕਾਰਨ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।    

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All