ਦਫ਼ਤਰੀ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ
ਦਫ਼ਤਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਚ ਕਟੌਤੀ ਕਰਨ ਦੇ ਰੋਸ ਵਜੋਂ ਮੁਲਾਜ਼ਮਾਂ ਨੇ 9 ਅਕਤੂਬਰ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ 15-20 ਸਾਲਾਂ ਤੋਂ ਕੰਮ ਕਰ ਰਹੇ 1007 ਦਫ਼ਤਰੀ ਕਰਮਚਾਰੀਆਂ...
Advertisement
ਦਫ਼ਤਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਚ ਕਟੌਤੀ ਕਰਨ ਦੇ ਰੋਸ ਵਜੋਂ ਮੁਲਾਜ਼ਮਾਂ ਨੇ 9 ਅਕਤੂਬਰ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ 15-20 ਸਾਲਾਂ ਤੋਂ ਕੰਮ ਕਰ ਰਹੇ 1007 ਦਫ਼ਤਰੀ ਕਰਮਚਾਰੀਆਂ ਨੂੰ ਕੈਬਨਿਟ ਵੱਲੋਂ ਸਿੱਖਿਆ ਵਿਭਾਗ ਅਧੀਨ ਲੈ ਕੇ ਤਨਖ਼ਾਹਾਂ ’ਚ ਕਟੌਤੀ ਕਰ ਕੇ 7ਵੇਂ ਤਨਖ਼ਾਹ ਸਕੇਲ ਅਤੇ ਤਿੰਨ ਸਾਲ ਦਾ ਪ੍ਰੋਬੇਸ਼ਨ ਲਾ ਕੇ ਪੱਕਾ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਵਿੱਚ ਮੁਲਾਜ਼ਮਾਂ ਦੀਆਂ ਮੌਜੂਦਾ ਪੋਸਟਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਦੂਜਾ ਮੁਲਾਜ਼ਮਾਂ ਦੀਆਂ ਤਨਖ਼ਾਹਾਂ 50,000 ਤੋਂ 19,000 ਕਰਨ ਦੀ ਤਿਆਰੀ ਕੀਤੀ ਗਈ ਹੈ। ਇਸ ਕਾਰਨ ਸਮੂਹ ਮੁਲਾਜ਼ਮ ਵਰਗ ਵਿੱਚ ਰੋਸ ਹੈ। ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਲਈ ਘਰ ਦਾ ਗੁਜ਼ਾਰਾ ਅਤੇ ਬੱਚਿਆਂ ਦੀ ਪੜ੍ਹਾਈ ਲਈ ਮੁਸ਼ਕਲ ਆਵੇਗੀ। ਸਰਵ ਸਿੱਖਿਆ ਅਭਿਆਨ ਮਿੱਡ-ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਓਂਕਾਰ ਸਿੰਘ ਨੇ ਕਿਹਾ ਕਿ ਸਰਕਾਰਾਂ ਨੇ ਉਨ੍ਹਾਂ ਨੂੰ ਅਣਗੌਲਿਆਂ ਕੀਤਾ ਹੈ।
Advertisement
Advertisement