ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਜੁਲਾਈ
ਦੇਸ਼ ਵਿੱਚ ਵਿੱਤੀ ਵਰ੍ਹੇ 2021-22 ’ਚ ਹਰ ਪੰਜਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਹ ਦਾਅਵਾ ਅੱਜ ‘ਆਪ’ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇੱਕ ਟਵੀਟ ’ਚ ਕੀਤਾ। ਸ੍ਰੀ ਚੱਢਾ ਨੇ ਕਿਹਾ ਕਿ ਰਾਜ ਸਭਾ ਵਿੱਚ ਪੁੱਛੇ ਪ੍ਰਸ਼ਨ ਦਾ ਉੱਤਰ ਦਿੰਦਿਆ ਕੇਂਦਰ ਸਰਕਾਰ ਨੇ ਦੱਸਿਆ ਹੈ ਕਿ ਲੰਘੇ ਵਰ੍ਹੇ ਦੇਸ਼ ਵਿੱਚ ਪੈਟਰੋਲ ਦੀਆਂ ਕੀਮਤਾਂ ’ਚ 78 ਵਾਰ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 76 ਵਾਰ ਵਾਧਾ ਕੀਤਾ ਗਿਆ ਹੈ। ਜਦੋਂ ਕਿ ਦੋੋਵਾਂ ਦੀ ਕੀਮਤ ਵਿੱਚ ਕ੍ਰਮਵਾਰ ਸਿਰਫ਼ 7 ਅਤੇ 10 ਵਾਰ ਹੀ ਕਟੌਤੀ ਕੀਤੀ ਗਈ।
ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨੇ ਵਿੱਤੀ ਵਰ੍ਹੇ 2021-22 ਵਿੱਚ 4.92 ਲੱਖ ਕਰੋੜ ਰੁਪਏ ਮਾਲੀਆ ਇਕੱਠਾ ਕੀਤਾ ਜੋ ਕਿ ਵਿੱਤੀ ਸਾਲ 2019-20 ਨਾਲੋਂ 1.5 ਲੱਖ ਕਰੋੜ ਰੁਪਏ ਜ਼ਿਆਦਾ ਹੈ, ਫਿਰ ਵੀ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ।